ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਲੁੱਟ ਖੋਹ ਕਰਨ ਵਾਲੇ ਦੋਸ਼ੀਆਂ ਨੂੰ 24 ਘੰਟੇ ਦੇ ਅੰਦਰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਮਕਬੂਲਪੁਰਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਖੋਹ ਮਾਮਲੇ ਵਿੱਚ ਸ਼ਾਮਲ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦਵਿੰਦਰ ਸਿੰਘ ਨਾਮਕ ਸ਼ਿਕਾਇਤਕਰਤਾ ਗੁਜਰਾਤ ਤੋਂ ਕਸ਼ਮੀਰ ਜਾ ਰਿਹਾ ਸੀ ਤੇ ਉਸਦੀ ਕਾਰ ਖਰਾਬ ਹੋਣ ਕਾਰਨ ਰੀਆਂਨ ਸਕੂਲ ਤੋਂ 200 ਮੀਟਰ ਅੱਗੇ ਖੜ੍ਹੀ ਸੀ। ਉਸ ਸਮੇਂ ਚਾਰ ਨੌਜਵਾਨਾਂ ਨੇ ਸਵਿਫਟ ਕਾਰ ਵਿੱਚ ਆ ਕੇ 35 ਹਜ਼ਾਰ ਰੁਪਏ ਨਕਦ ਅਤੇ ਮੋਬਾਈਲ ਫੋਨ ਖੋਹ ਲਏ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ
ਇਸ ਮੌਕੇ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲਣ ‘ਤੇ ਐਸਐਚਓ ਮਕੂਲਪੁਰਾ ਜਗਜੀਤ ਸਿੰਘ ਨੇ ਤੁਰੰਤ ਟੀਮਾਂ ਬਣਾਈਆਂ ਅਤੇ ਘਟਨਾ ਸਥਾਨ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕੀਤੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ 24 ਘੰਟਿਆਂ ਦੇ ਅੰਦਰ ਚਾਰ ਦੋਸ਼ੀ ਵਿਕਰਮਜੀਤ ਸਿੰਘ (ਉਰਫ਼ ਬਿੱਕਾ), ਸੁਨੀਲ ਸਿੰਘ (ਉਰਫ਼ ਸ਼ੀਲੂ), ਪਰਨਮ ਸਿੰਘ (ਉਰਫ਼ ਪੰਨੀ) ਅਤੇ ਸਤਨਾਮ ਸਿੰਘ (ਉਰਫ਼ ਹੈਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੋਸ਼ੀਆਂ ਤੋਂ ਇੱਕ ਪਿਸਤੌਲ ਤੇ 12 ਹਜ਼ਾਰ ਰੁਪਏ ਨਕਦ, ਇੱਕ ਰੈਡਮੀ ਮੋਬਾਈਲ ਫੋਨ, ਇੱਕ ਹਥਿਆਰ (ਰੌਡ) ਅਤੇ ਬ੍ਰੀਜ਼ਾ ਕਾਰ ਬਰਾਮਦ ਕੀਤੀ ਹੈ, ਜਿਸ ‘ਤੇ ਕੋਈ ਨੰਬਰ ਪਲੇਟ ਨਹੀਂ ਸੀ। ਬਾਕੀ ਕੈਸ਼ ਤੇ ਸਮਾਨ ਦੀ ਤਲਾਸ਼ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...
ਪੁਲਸ ਅਧਿਕਾਰੀਆਂ ਦੇ ਅਨੁਸਾਰ ਦੋਸ਼ੀਆਂ ਦੀ ਉਮਰ 28 ਤੋਂ 33 ਸਾਲ ਦੇ ਵਿਚਕਾਰ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਵਿਕਰਮਜੀਤ ਸਿੰਘ ‘ਤੇ 2024 ਦਾ ਇੱਕ ਕੇਸ ਦਰਜ ਹੈ, ਸੁਨੀਲ ਸਿੰਘ ਉੱਤੇ ਛੇ ਗ੍ਰਾਮ ਹੀਰੋਇਨ ਦਾ ਕੇਸ ਪਹਿਲਾਂ ਦਰਜ ਹੋ ਚੁੱਕਾ ਹੈ, ਪਰਨਮ ਸਿੰਘ ‘ਤੇ ਚਾਰ ਕੇਸ ਹਨ, ਜਦਕਿ ਸਤਨਾਮ ਸਿੰਘ ਉੱਤੇ ਇਹ ਪਹਿਲੀ ਐਫਆਈਆਰ ਹੈ। ਪੁਲਸ ਨੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ । ਪ੍ਰਾਰੰਭਿਕ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਪਹਿਲੀ ਵਾਰ ਇਸ ਤਰ੍ਹਾਂ ਦੀ ਖੋਹ ਵਿੱਚ ਸ਼ਾਮਲ ਹੋਏ ਹਨ ਅਤੇ ਟੂਰਿਸਟਾਂ ਨੂੰ ਨਿਸ਼ਾਨਾ ਬਣਾਉਂਦੇ ਸਨ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਸਰਹੱਦ ਨੇੜੇ ਖੇਤਾਂ ’ਚੋਂ ਇਕ ਡਰੋਨ ਤੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
NEXT STORY