ਅੰਮ੍ਰਿਤਸਰ (ਸਾਗਰ) - ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਇੱਕ ਵਾਰ ਫਿਰ ਅੰਮ੍ਰਿਤਸਰ ਪੁਲਸ ਨੂੰ ਦੇ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਡਾਕਟਰਾਂ ਕੋਲੋਂ ਫ਼ਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅੰਮ੍ਰਿਤਸਰ ਸਿਵਲ ਲਾਈਨ ਪੁਲਸ ਨੂੰ ਰਿਮਾਂਡ ਮਿਲਿਆ ਹੈ। ਇਸ ਰਿਮਾਂਡ ਦੌਰਾਨ ਉਸ ਕੋਲੋ ਇਸ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਕਈ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ
ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਖ਼ਿਲਾਫ਼ ਫਿਰੌਤੀ ਮੰਗਣ ਦੇ ਮਾਮਲੇ ’ਚ ਅੰਮ੍ਰਿਤਸਰ ਥਾਣਾ ਸਿਵਲ ਲਾਈਨ ਵਿਖੇ 2021 ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਦੀ ਜਾਂਚ ਅਤੇ ਪੁੱਛਗਿੱਛ ਕਰਨ ਲਈ ਅੰਮ੍ਰਿਤਸਰ ਦੀ ਪੁਲਸ ਨੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਮਿਲਿਆ ਹੈ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ
ਲੁਧਿਆਣਾ ਦੇ ਇਸ ਇਲਾਕੇ 'ਚ ਸ਼ਰੇਆਮ ਚਲਾ ਰਹੇ ਸੀ ਦੜਾ-ਸੱਟਾ, ਕੇਸ ਦਰਜ
NEXT STORY