ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਅਮਰਬੀਰ ਸਿੰਘ ਉਰਫ਼ ਅਮਰ, ਜੋ ਕਿ ਡੇਅਰੀਵਾਲ, ਥਾਣਾ ਤਰਸਿੱਕਾ, ਅੰਮ੍ਰਿਤਸਰ ਦੇ ਰਹਿਣ ਵਾਲਾ ਹਨ, ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਛੇ ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਜ਼ਿੰਦਾ ਕਾਰਤੂਸ ਅਤੇ 9 ਐਮਐਮ ਦੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੱਸ ਸਟੈਂਡ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਖ਼ਬਰ
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹਾਲ ਹੀ 'ਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ ਵਿਚ ਸਥਿਤ ਤਸਕਰਾਂ ਦੇ ਸੰਪਰਕ 'ਚ ਸੀ। ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਸੰਚਾਲਕਾਂ ਦੀ ਪਛਾਣ ਕਰਨ ਲਈ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਨੂੰ ਖੋਲ੍ਹਣ ਅਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਕੋਲੋਂ 9 ਪਿਸਤੌਲ, 101 ਜ਼ਿੰਦਾ ਕਾਰਤੂਸ (.30 ਬੋਰ), 20 ਜ਼ਿੰਦਾ ਕਾਰਤੂਸ (9 ਐਮਐਮ) ਬਰਾਮਦ ਹੋਏ ਹਨ।
ਇਹ ਵੀ ਪੜ੍ਹੋ-ਕਾਂਗਰਸ 'ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ 'ਅਕਾਲੀ ਦਲ, ਮਜੀਠੀਆ ਟੀਮ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਵਣ ਦਾ ਪੁਤਲਾ ਸਾੜਨ ਵਾਲਾ ਨੌਜਵਾਨ ਚਾਕੂ ਸਮੇਤ ਗ੍ਰਿਫ਼ਤਾਰ
NEXT STORY