ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਕਿਲੋ 630 ਗ੍ਰਾਮ ਹੈਰੋਇਨ ਸਮੇਤ 21,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੁਬਈ ਵਿੱਚ ਬੈਠੇ ਇੱਕ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਸੰਪਰਕ ਵਰਚੁਅਲ ਨੰਬਰਾਂ ਰਾਹੀਂ ਬਣਾਇਆ ਗਿਆ ਸੀ, ਜਿਸ ਦੀ ਵਰਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੰਗਵਾਉਣ ਅਤੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਨ ਲਈ ਪਿਕਅੱਪ ਪੁਆਇੰਟਾਂ ਦੀ ਜਾਣਕਾਰੀ ਦੇਣ ਲਈ ਕੀਤੀ ਜਾਂਦੀ ਸੀ। ਪੁਲਸ ਅਨੁਸਾਰ, ਇਹ ਹੈਂਡਲਰ ਕਈ ਹੋਰ ਨਸ਼ਾ ਨੈੱਟਵਰਕਾਂ ਨਾਲ ਵੀ ਜੁੜਿਆ ਹੋਇਆ ਹੈ ਅਤੇ ਪਹਿਲਾਂ 43 ਕਿਲੋ ਹੈਰੋਇਨ ਦੀ ਬਰਾਮਦਗੀ ਵਾਲੇ ਇੱਕ ਵੱਡੇ ਕੇਸ ਵਿੱਚ ਵੀ ਇਸ ਦੀ ਸ਼ਮੂਲੀਅਤ ਪਾਈ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
ਇਸ ਮਾਮਲੇ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. (NDPS) ਐਕਟ ਦੇ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (forward and backward linkages) ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨਸ਼ਾ ਤਸਕਰੀ ਦੇ ਜਾਲ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਇੱਕ ਹੋਰ ਧੀ ਭਗਵੰਤ ਮਾਨ ਦੇ ਨਾਕਾਮ ਸ਼ਾਸਨ ਦੀ ਭੇਟ ਚੜ੍ਹੀ : ਹਰਸਿਮਰਤ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਕਾਰੀ ਸਕੂਲ 'ਚ ਤਣਾਅਪੂਰਨ ਮਾਹੌਲ, ਪ੍ਰਿੰਸੀਪਲ ਸਾਹਮਣੇ ਅਧਿਆਪਕ ਨੇ ਖਾਧੀਆਂ ਗੋਲੀਆਂ
NEXT STORY