ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਐੱਨ. ਡੀ. ਪੀ. ਐੱਸ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅੱਗੇ ਸਬੰਧਾਂ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਉਨ੍ਹਾਂ ਦੱਸਿਆ ਮੁਲਜ਼ਮਾਂ ਪਾਸੋਂ 4.1 ਕਿਲੋ ਹੈਰੋਇਨ, ਤਿੰਨ ਪਿਸਤੌਲ, 45 ਜਿੰਦਾ ਕਾਰਤੂਸ, 2.07 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਵਾਹਨ ਬਰਾਮਦ ਕੀਤੇ ਗਏ ਹਨ। ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਦਿੱਤੇ ਸੁਝਾਅ
NEXT STORY