ਜਲੰਧਰ (ਵੈੱਬ ਡੈਸਕ)- ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਇਕ ਵੱਡੀ ਕਾਰਵਾਈ ਵਿੱਚ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਉੱਚ-ਸੰਗਠਿਤ ਸਰਹੱਦੀ ਨਸ਼ਾ ਤਸਕਰੀ ਗਿਰੋਹਾਂ ਨੂੰ ਤਬਾਹ ਕਰਦਿਆਂ 4.083 ਕਿਲੋਗ੍ਰਾਮ ਤੋਂ ਵੱਧ ਮੈਥੈਂਫੇਟਾਮਾਈਨ (#ICE) ਅਤੇ 1.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵੱਲੋਂ ਲੀਗਲ ਨੋਟਿਸ ਭੇਜਣ ਮਗਰੋਂ ਮਿੱਠੂ ਮਦਾਨ ਦਾ ਵੱਡਾ ਬਿਆਨ

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੀ ਅਗਵਾਈ ਵਾਲੇ ਆਪ੍ਰੇਸ਼ਨਾਂ ਵਿੱਚ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਤਸਕਰਾਂ ਨਾਲ ਵ੍ਹਟਸਐਪ-ਆਧਾਰਿਤ ਤਾਲਮੇਲ ਵਿੱਚ ਸ਼ਾਮਲ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰਜ਼ ਥਾਣਾ ਗੇਟ ਹਕੀਮਾ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤੀਆਂ ਗਈਆਂ ਹੈ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਅੰਤਰਰਾਸ਼ਟਰੀ ਡਰੱਗ ਸਿੰਡੀਕੇਟਾਂ ਦੀਆਂ ਜੜ੍ਹਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਕਾਟੋ ਕਲੇਸ਼ ਰਿਹੈ ਸਾਹਮਣੇ, ਹੁਣ ਵਿਵਾਦਾਂ 'ਚ ਘਿਰਿਆ ਇਹ ਆਗੂ
ਨਿਊਜ਼ੀਲੈਂਡ 'ਚ ਕਬੱਡੀ ਵਰਲਡ ਕੱਪ ਦੀ ਸਫਲਤਾ 'ਤੇ ਸੁਖਬੀਰ ਬਾਦਲ ਨੇ ਦਿੱਤੀ ਪੰਜਾਬੀਆਂ ਨੂੰ ਵਧਾਈ
NEXT STORY