ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਪੁਲਸ ਨੇ ਕਮਿਸ਼ਨਰ ਦਫ਼ਤਰ, ਡੀ. ਸੀ. ਦਫ਼ਤਰ ਅਤੇ ਕੋਰਟ ਕੰਪਲੈਕਸ 'ਚ ਵਿਸ਼ੇਸ਼ ਸਰਚ ਅਭਿਆਨ ਅਤੇ ਐਂਟੀ-ਸਬੋਤਾਜ ਚੈਕਿੰਗ ਚਲਾਈ।
ਇਹ ਵੀ ਪੜ੍ਹੋ: ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
ਡੀ. ਸੀ. ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸਾਰੀਆਂ ਥਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ। ਤਿੰਨਾਂ ਕੰਪਲੈਕਸਾਂ 'ਚ ਸਥਿਤੀ ਪੂਰੀ ਤਰ੍ਹਾਂ ਆਮ ਅਤੇ ਸ਼ਾਂਤੀਪੂਰਨ ਪਾਈ ਗਈ ਹੈ। ਡੀ. ਸੀ. ਪੀ. ਮੁਤਾਬਕ ਪੁਲਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਇਨਪੁਟ ਨੂੰ ਹਲਕੇ 'ਚ ਨਹੀਂ ਲਿਆ ਜਾ ਰਿਹਾ। ਸ਼ਹਿਰ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਅਤੇ ਧੁੰਦ ਨੂੰ ਵੇਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
NEXT STORY