ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਧੀ ਦੇ ਸਹੁਰੇ ਘਰੋਂ ਆਏ ਫੋਨ ਨੇ ਚੀਰ ਛੱਡੀਆਂ ਆਂਦਰਾਂ, ਮਾਪਿਆਂ ਦੀਆਂ ਧਾਹਾਂ ਸੁਣ ਹਰ ਕਿਸੇ ਦਾ ਪਸੀਜਿਆ ਦਿਲ
ਦਰਅਸਲ ਲੋਪੋਕੇ ਥਾਣੇ ਨੂੰ ਹੈਰੋਇਨ ਤਸਕਰੀ ਦੀ ਇਨਪੁੱਟ ਮਿਲੀ ਸੀ। ਇਸ ਤੋਂ ਬਾਅਦ ਆਪਰੇਸ਼ਨ ਚਲਾ ਕੇ ਪੁਲਸ ਨੇ 3 ਤਸਕਰਾਂ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : RIMC ਦੇਹਰਾਦੂਨ 'ਚ ਦਾਖ਼ਲਾ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਹੋਵੇਗੀ ਪ੍ਰੀਖਿਆ
ਇਨ੍ਹਾਂ ਤਿੰਨਾਂ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ 12 ਕਿੱਲੋ ਹੈਰੋਇਨ ਦੀ ਇਸ ਖ਼ੇਪ ਨੂੰ ਬਾਰਡਰ ਪਾਰ ਤੋਂ ਹੀ ਮੰਗਵਾਇਆ ਗਿਆ ਸੀ। ਤਿੰਨੇ ਤਸਕਰ ਇਹ ਖ਼ੇਪ ਅੱਗੇ ਹੋਰ ਤਸਕਰਾਂ ਨੂੰ ਪਹੁੰਚਾਉਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਪੁਲਸ ਨੇ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਹਿੰਦੂ ਮੰਦਰਾਂ ਦੀ ਸਰਕਾਰੀ ਕੰਟਰੋਲ ਤੋਂ ਮੁਕਤੀ ਲਈ ਸ਼੍ਰੀ ਹਿੰਦੂ ਤਖ਼ਤ ਦਾ ਵੱਡਾ ਫ਼ੈਸਲਾ
NEXT STORY