ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ।
ਇਹ ਵੀ ਪੜ੍ਹੋ : CM ਮਾਨ ਦਾ ਤੋਹਫ਼ਾ, ਵੇਰਕਾ ਦੁੱਧ ਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਦਾ ਐਲਾਨ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐੱਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐੱਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਏ.ਐੱਸ.ਆਈ. ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿਚ ਲੈਣ ਲਈ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਅੰਮ੍ਰਿਤਸਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏ.ਐੱਸ.ਆਈ. ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਖ਼ਤ ਵਿਰੋਧ ਜਤਾਇਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਮਾਨ ਦਾ ਤੋਹਫ਼ਾ, ਵੇਰਕਾ ਦੁੱਧ ਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਦਾ ਐਲਾਨ
NEXT STORY