ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਚ ਅੱਜ ਸਵੇਰੇ-ਸਵੇਰੇ ਧਮਾਕਾ ਹੋ ਗਿਆ। ਇਸ ਮਾਮਲੇ ਵਿਚ ਪੁਲਸ ਜਾਂਚ ਜਾਰੀ ਹੈ ਤੇ ਫ਼ੌਜ ਦੀ ਟੁਕੜੀ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ। ਦੂਜੇ ਪਾਸੇ ਬੱਬਰ ਖ਼ਾਲਸਾ ਦੇ ਜੀਵਨ ਫ਼ੌਜੀ ਵੱਲੋਂ ਇਸ ਦੀ ਜ਼ਿੰਮੇਵਾਰੀ ਲੈ ਲਈ ਗਈ ਹੈ। ਜੀਵਨ ਫ਼ੌਜੀ ਗਰੁੱਪ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਬੱਬਰ ਖ਼ਾਲਸਾ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਸੋਸ਼ਲ ਮੀਡੀਆ ਪੋਸਟ ਵਿਚ ਜੀਵਨ ਫ਼ੌਜੀ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ਦੇ ਨਾਲ ਹੀ ਪੁਲਸ ਤੇ ਸਰਕਾਰ ਨੂੰ ਸਿੱਧਾ ਚੈਲੰਜ ਵੀ ਕੀਤਾ ਗਿਆ ਹੈ। 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ, ਕਿਉਂਕਿ ਇਹ ਅਜੇ ਜਾਂਚ ਦਾ ਵਿਸ਼ਾ ਹੈ। ਦੂਜੇ ਪਾਸੇ ਪੰਜਾਬ ਪੁਲਸ ਦੇ ਅਧਿਕਾਰੀ ਫ਼ਿਲਹਾਲ ਇਸ ਧਮਾਕੇ ਬਾਰੇ ਬੋਲਣ ਨੂੰ ਹੀ ਤਿਆਰ ਨਹੀਂ ਹਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਇਹ DSP ਨੌਕਰੀ ਤੋਂ ਬਰਖ਼ਾਸਤ, ਜਾਣੋ ਕੀ ਹੈ ਪੂਰਾ ਮਾਮਲਾ
NEXT STORY