ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਅੱਜ ਜੀਆਰਪੀ ਪੁਲਸ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ। ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਐੱਸ. ਪੀ. ਜੀਆਰਪੀ ਗੁਰਵਿੰਦਰ ਸਿੰਘ ਆਪਣੀ ਫੋਰਸ ਅਤੇ ਡੌਗ ਸਕੁਇਡ ਦੀ ਟੀਮ ਸਮੇਤ ਮੌਜੂਦ ਰਹੇ। ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਸਮਾਨ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ ਅਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੀ ਪੁਲਸ ਨੇ ਚੈਕ ਕੀਤਾ।
ਇਹ ਵੀ ਪੜ੍ਹੋ- ਦਿਲ ਦਹਿਲਾ ਦੇਣ ਵਾਲਾ ਹਾਦਸਾ, ਗਲੀ 'ਚ ਖੇਡ ਰਹੀ ਕੁੜੀ ਦੀ ਦਰਦਨਾਕ ਮੌਤ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸ. ਪੀ. ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਾਰੇ ਰੇਲਵੇ ਸਟੇਸ਼ਨਾਂ ’ਤੇ ਤਿਉਹਾਰਾਂ ਦੌਰਾਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਲੁਧਿਆਣੇ ਚੈਕਿੰਗ ਦੌਰਾਨ ਛੇ ਪਿਸਤੌਲ ਤੇ 6 ਕਿੱਲੋ ਹੈਰੋਇਨ ਵੀ ਬਰਾਮਦ ਕੀਤੇ ਗਏ ਸਨ, ਜੋ ਕਿ ਐੱਮਪੀ ਤੋਂ ਲਿਆ ਕੇ ਬਟਾਲੇ ਵੱਲ ਭੇਜੇ ਜਾ ਰਹੇ ਸਨ। ਇਸ ਕਾਰਨ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਸਖ਼ਤੀ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਐੱਸ. ਪੀ. ਗੁਰਵਿੰਦਰ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸਟੇਸ਼ਨ ’ਤੇ ਕੋਈ ਲਵਾਰਿਸ ਸਾਮਾਨ ਜਾਂ ਸ਼ੱਕੀ ਚੀਜ਼ ਮਿਲੇ ਤਾਂ ਉਸਦੀ ਸੂਚਨਾ ਤੁਰੰਤ ਜੀਆਰਪੀ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਹੋਰ ਦਾ ਮੋਬਾਇਲ ਜਾਂ ਸਾਮਾਨ ਚੁੱਕਣਾ ਅਤੇ ਵਰਤਣਾ ਕਾਨੂੰਨੀ ਤੌਰ ’ਤੇ ਗਲਤ ਹੈ ਅਤੇ ਇਸ ਤਰ੍ਹਾਂ ਦੇ ਕੇਸਾਂ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਉਨ੍ਹਾਂ ਕਿਹਾ ਕਿ ਅੱਜ ਸਿਰਫ ਅੰਮ੍ਰਿਤਸਰ ਹੀ ਨਹੀਂ, ਸਗੋਂ ਪੰਜਾਬ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ’ਤੇ ਵੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਹੈ। ਐੱਸ. ਪੀ. ਗੁਰਵਿੰਦਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸਫ਼ਲ ਹੋਵੇਗੀ ਅਤੇ ਯਾਤਰੀ ਬਿਨਾਂ ਕਿਸੇ ਡਰ ਦੇ ਆਪਣੀ ਯਾਤਰਾ ਪੂਰੀ ਕਰ ਸਕਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੁੱਖੀ ਅਧਿਕਾਰ ਕਮਿਸ਼ਨ ਦਾ ਦੋ ਅਹਿਮ ਮਾਮਲਿਆਂ ’ਚ ਸਵੈ-ਨੋਟਿਸ
NEXT STORY