ਅੰਮ੍ਰਿਤਸਰ (ਸੁਮਿਤ ਖੰਨਾ): ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੇ ਸੰਸਥਾਪਕ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਸੱਚ ਖੰਡ ਦਾ ਰਸਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਭਵਨ ਨੂੰ ਇਕ ਹਜ਼ਾਰ ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ।
ਇਹ ਵੀ ਪੜ੍ਹੋ: ਕਿਸਾਨ ਦੇ ਪੁੱਤਰ ਨੇ ਬਿਨਾਂ ਦਾਜ ਸਾਦੇ ਵਿਆਹ ਦਾ ਦਿੱਤਾ ਸੁਨੇਹਾ, ਟਰੈਕਟਰ 'ਤੇ ਲਿਆਇਆ ਡੋਲੀ (ਤਸਵੀਰਾਂ)

ਜਾਣਕਾਰੀ ਮੁਤਾਬਕ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਤੋਂ ਆਏ 100 ਸਿੱਖ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਪਰੀਸਰ ਨੂੰ ਫੁੱਲਾਂ ਨਾਲ ਸਜਾਉਣ ਦੀ ਸੇਵਾ ਦੇ ਕਾਰਜ ਨੂੰ ਪੂਰਾ ਕਰ ਦਿੱਤਾ ਗਿਆ ਹੈ। ਫੁੱਲ ਲਗਾਉਣ ਨਾਲ ਸ੍ਰੀ ਹਰਿਮੰਦਰ ਸਾਹਿਬ ਪਰੀਸਰ ਮਹਿਕ ਉੱਠਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਭਵਨ ਤੇ ਪਰੀਕਰਮਾ 'ਚ ਗੇਂਦਾ, ਗੁਲਾਬ, ਜੈਸਮੀਨ, ਆਰਕੇਡ, ਕਾਰਨੇਸ਼ਨ, ਅਟੋਨਿਯਮ, ਲਿਲੀਯਮ ਦੇ ਫੁੱਲ ਲਗਾਏ ਜਾਣਗੇ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲ ਜਾ ਰਹੀ ਵਿਦਿਆਰਥਣ ਦੀ ਦਰਦਨਾਕ ਹਾਦਸੇ 'ਚ ਮੌਤ

ਸੰਗਤ ਦੇ ਇਕ ਮੈਂਬਰ ਨੇ ਦੱੱਸਿਆ ਕਿ ਇਨ੍ਹਾਂ 'ਚੋਂ ਕਈ ਕੁਇੰਟਲ ਫੁੱਲ ਮਲੇਸ਼ੀਆ, ਸਿੰਗਾਪੁਰ, ਥਾਈਲੈਂਡ ਤੋਂ ਮੰਗਵਾਏ ਗਏ ਹਨ ਅਤੇ ਬਾਕੀ ਫੁੱਲ ਬੈਂਗਲੁਰੂ, ਉਟੀ ਅਤੇ ਹੋਰ ਸਥਾਨਾਂ ਤੋਂ ਮੰਗਵਾਏ ਗਏ ਹਨ ਅਤੇ ਇਸ ਵਾਰ ਵਿਸ਼ੇਸ਼ ਤੌਰ 'ਤੇ ਉਜੈਨ ਤੋਂ 10 ਟਨ ਗੇਂਦੇ ਦੇ ਫੁੱਲ ਲਿਆਏ ਗਏ ਹਨ ਤੇ ਇਨ੍ਹਾਂ ਫੁੱਲਾਂ ਨੂੰ ਲਗਾਉਣ ਲਈ ਸੰਗਤਾਂ ਬੜੀ ਉਤਸ਼ਾਹ ਨਾਲ ਸੇਵਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਸਿੱਖਿਆ ਵਿਭਾਗ ਵਲੋਂ ਅਪਾਹਜ ਕਰਮਚਾਰੀਆਂ ਲਈ ਵੱਡੀ ਰਾਹਤ, ਕੀਤਾ ਇਹ ਐਲਾਨ

ਇਥੇ ਦੱਸ ਦੇਈਏ ਕਿ 2 ਨਵੰਬਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।

ਭਾਈ ਲੌਂਗੋਵਾਲ ਦੇ ਮੂੰਹੋਂ ਸੁਣੋ SGPC ਦਫ਼ਤਰ ਮੂਹਰੇ ਹੋਏ ਖੂਨੀ ਟਕਰਾਅ' ਦਾ ਅਸਲ ਸੱਚ (ਵੀਡੀਓ)
NEXT STORY