ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵਾਂ ਪ੍ਰਕਾਸ਼ ਪੁਰਬ ਤੇ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।
ਇਸ ਖਾਸ ਮੌਕੇ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੋਅ ਸਜਾਏ ਗਏ। ਇਸ ਅਲੌਕਿਕ ਜਲੋਅ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸੰਗਤਾਂ ਇਥੇ ਪਹੁੰਚ ਰਹੀਆਂ ਹਨ। ਸੰਗਤਾਂ ਵਲੋਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਇਸ ਦਿਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸਜਾਏ ਗਏ ਅਲੌਕਿਕ ਜਲੋਅ 'ਚ ਬਹੁ-ਕੀਮਤੀ ਵਸਤੂਆਂ, ਜਿਨ੍ਹਾਂ 'ਚ ਹੀਰੇ, ਸੋਨੇ-ਚਾਂਦੀ ਆਦਿ ਦਾ ਸਾਮਾਨ ਸੋਨੇ ਦੇ ਦਰਵਾਜ਼ੇ, ਚਾਂਦੀ ਪੰਜ ਤਸਲੇ ਆਦਿ ਸ਼ਾਮਲ ਕੀਤੇ ਗਏ ਹਨ, ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦਾ ਨੋ ਲੱਖਾ ਹਾਰ, ਸੋਨੇ ਦੇ ਛੱਤਰ, ਅਸਲੀ ਮੋਤੀਆਂ ਦਾ ਮਾਲਾ ਆਦਿ ਸਜਾਈ ਗਈ ਹੈ। ਸ਼ਰਧਾਲੂ ਜਲੋਅ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸ ਰਹੀਆਂ ਹਨ।

ਕੈਪਟਨ ਤੇ ਹਰਸਿਮਰਤ ਕਰਤਾਰਪੁਰ ਲਾਂਘੇ 'ਤੇ ਸਿਆਸਤ ਨਾ ਕਰਨ : ਬ੍ਰਹਮਪੁਰਾ
NEXT STORY