ਅੰਮ੍ਰਿਤਸਰ (ਗੁਰਪ੍ਰੀਤ)— ਅੰਮ੍ਰਿਤਸਰ ਦੀ ਫਤਿਹ ਸਿੰਘ ਕਾਲੋਨੀ 'ਚ ਪੁਲਸ ਵੱਲੋਂ ਘਰ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਛਾਪੇਮਾਰੀ ਦੌਰਾਨ ਘਰ 'ਚੋਂ 7 ਕੁੜੀਆਂ ਅਤੇ 5 ਨੌਜਵਾਨਾਂ ਨੂੰ ਰੰਗਰਲੀਆਂ ਮਨਾਉਂਦੇ ਫੜਿਆ। ਗ੍ਰਿਫ਼ਤਾਰ ਕੀਤੇ ਗਏ ਮੁੰਡੇ-ਕੁੜੀਆਂ 'ਚ ਸੰਚਾਲਕ ਵੀ ਸ਼ਾਮਲ ਹਨ, ਜੋਕਿ ਦੋਵੇਂ ਪਤੀ-ਪਤਨੀ ਹਨ।
ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)
ਪੁਲਸ ਪਾਰਟੀ ਦੇ ਨਾਲ ਪਹੁੰਚੇ ਏ. ਡੀ. ਸੀ. ਪੀ. ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਤਿਹ ਸਿੰਘ ਕਾਲੋਨੀ ਵਿਖੇ ਇਕ ਘਰ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਦੀਆਂ ਵੱਖ-ਵੱਖ ਟੀਮਾਂ ਜਾਂਚ 'ਚ ਜੁਟ ਗਈਆਂ।
ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ
ਇਸ ਦੌਰਾਨ ਰਾਤ ਦੇ ਸਮੇਂ ਘਰ 'ਚ ਛਾਪਾਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਇਨ੍ਹਾਂ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਕਾਬੂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਮੁੰਡੇ-ਕੁੜੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਇਨ੍ਹਾਂ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਹਨ। ਇਨ੍ਹਾਂ ਜੋੜਿਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਨੋਟ: ਪੰਜਾਬ 'ਚ ਵੱਧ ਰਹੇ ਦੇਹ ਵਪਾਰ ਦੇ ਧੰਦੇ ਸਬੰਧੀ ਕਹਿਣਾ ਚਾਹੋਗੇ ਤੁਸੀਂ, ਕੁਮੈਂਟ ਬਾਕਸ 'ਚ ਦਿਓ ਜਵਾਬ
ਸੰਘਰਸ਼ ਦੌਰਾਨ ਦਿੱਲੀ 'ਚ ਸੇਵਾ ਕਰਨ ਤੋਂ ਬਾਅਦ ਕੌਰ ਬੀ ਨੇ ਕੀਤੀ ਕਿਸਾਨਾਂ ਦੀ ਜਿੱਤ ਲਈ ਅਰਦਾਸ (ਤਸਵੀਰਾਂ)
NEXT STORY