ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਚਮਰੰਗ ਰੋਡ 'ਤੇ 100 ਦੇ ਕਰੀਬ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ ਸਨ, ਜਿਸ ਕਾਰਨ ਕਈ ਪਰਿਵਾਰ ਬੇਘਰ ਹੋ ਗਏ ਸਨ। ਇਨ੍ਹਾਂ ਪੀੜਤ ਪਰਿਵਾਰਾਂ ਦਾ ਹਾਲ ਜਾਣ ਤੇ ਮੁਸ਼ਕਲਾਂ ਸੁਣਨ ਲਈ ਮੈਡਮ ਨਵਜੋਤ ਕੌਰ ਸਿੱਧੂ ਅੱਜ ਇਥੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਅਸਤੀਫੇ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਹੈਰਾਨ ਕਰਨ ਵਾਲਾ ਹੈ ਪਰ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ 'ਚ ਸਾਡਾ ਅਟੁੱਟ ਵਿਸ਼ਵਾਸ ਹੈ ਤੇ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ।
ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਧਾਰਮਿਕ ਵਿਅਕਤੀ ਹਨ ਤੇ ਅੱਜ-ਕੱਲ ਉਹ ਮਾਤਾ ਵੈਸ਼ਣੋ ਦੇਵੀ ਭਵਨ 'ਚ ਪੂਜਾ ਕਰਨ ਗਏ ਹੋਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੋਈ ਕੰਮ ਮਿਲਦਾ ਹੈ ਤਾਂ ਉਹ ਕੰਮ ਕਰਦੇ ਹਨ ਤੇ ਜਿਹੜਾ ਬਾਕੀ ਸਮਾਂ ਮਿਲਦਾ ਹੈ, ਉਸ 'ਚ ਉਹ ਪਾਠ-ਪੂਜਾ ਕਰਦੇ ਹਨ।
'ਅਮਰਨਾਥ ਯਾਤਰੀਆਂ' ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫਾ
NEXT STORY