ਅੰਮ੍ਰਿਤਸਰ (ਸੁਮਿਤ ਖੰਨਾ) : ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਹੁਣ ਅਕਾਲੀ ਦਲ, ਭਾਜਪਾ, ਆਪ ਤੇ ਪੰਜਾਬ ਏਕਤਾ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਇਕਜੁੱਟ ਹੋ ਗਏ ਹਨ। ਧਰਨੇ 'ਤੇ ਬੈਠੇ ਲੋਕਾਂ ਦੇ ਸਮਰਥਨ 'ਚ ਅੱਜ ਅਕਾਲੀ, ਭਾਜਪਾ, ਆਪ ਤੇ ਪੰਜਾਬ ਏਕਤਾ ਪਾਰਟੀ ਦੇ ਨੇਤਾ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੀ ਜਾਂਚ ਰਿਪੋਰਟ ਤਿਆਰ ਕੀਤੀ ਗਈ ਸੀ, ਉਸ 'ਚ ਜੋ ਦੋਸ਼ੀ ਹਨ ਉਨ੍ਹਾਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਉਹ 20 ਦਸੰਬਰ ਨੂੰ ਭੰਡਾਰੀ ਪੁੱਲ ਜਾਮ ਕਰਨਗੇ। ਇਸ ਮੌਕੇ ਆਪ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਸਿਆਸੀ ਪਾਰਟੀਆਂ ਦੇ ਨਾਲ-ਨਾਲ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।
ਜਾਣਕਾਰੀ ਮੁਤਾਬਕ ਬੀਤੇ 10 ਦਿਨਾਂ ਤੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਰੇਲ ਹਾਦਸੇ ਦੇ ਪੀੜਤ ਧਰਨੇ 'ਤੇ ਬੈਠੇ ਹੋਏ ਹਨ। ਪੀੜਤਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਅਜੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਇਹ ਵਾਅਦੇ ਪੂਰੇ ਨਹੀਂ ਹੋਏ ਤਾਂ ਉਹ ਇਸ ਵਿਰੋਧ ਨੂੰ ਹੋਰ ਤਿੱਖਾ ਕਰਨਗੇ।
ਦੱਸ ਦੇਈਏ ਕਿ ਬੀਤੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ 'ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਜ਼ਖਮੀਆਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਨਾਲ ਕੀਤੇ ਵਾਅਦੇ ਅੱਜ ਵੀ ਪੂਰੇ ਨਹੀਂ ਕੀਤੇ ਗਏ, ਜਿਸ ਤੋਂ ਇਹ ਲੋਕ ਕਾਫੀ ਨਿਰਾਸ਼ ਹਨ।
ਪੰਜਾਬ 'ਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ : ਮਜੀਠੀਆ
NEXT STORY