ਅੰਮ੍ਰਿਤਸਰ (ਵਾਲੀਆ)— ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਦੁਸਹਿਰਾ ਉਤਸਵ ਮੌਕੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼ਰੀਫਪੁਰਾ, ਤਹਿਸੀਲਪੁਰਾ 'ਤੇ ਰਾਣੀ ਬਾਜ਼ਾਰ ਵਿਖੇ ਜਾ ਕੇ ਦੁੱਖ ਸਾਂਝਾ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸਰਕਾਰੀਆ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਦਰਦਨਾਕ ਹਾਦਸਾ ਹੈ ਜਿਸ ਨੂੰ ਕਦੀ ਨਹੀਂ ਭੁਲਾਇਆ ਜਾ ਸਕਦਾ। ਇਸ ਦੁੱਖ ਦੀ ਘੜੀ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਖੜ੍ਹੀ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ, ਗੁਰੂ ਮਹਾਰਾਜ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਮਦਦ ਕਰੇਗੀ। ਇਸ ਸਮੇਂ ਉਨ੍ਹਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ, ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ, ਰਾਜਬੀਰ ਸ਼ਰਮਾ, ਮਹਾਬੀਰ ਸਿੰਘ ਰਾਮਪੁਰਾ, ਰਾਜੂ ਖੱਬੇਰਾਜਪੂਤਾਂ, ਰਵੀ ਕੁਮਾਰ, ਗੁਰਭੇਜ ਸਿੰਘ 'ਤੇ ਤੇਜਬੀਰ ਸਿੰਘ ਨੰਨੂੰ, ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ, ਕਮਲ ਸਰਕਾਰੀਆ, ਗੁਰਦੇਵ ਸਿੰਘ ਸ਼ਹੂਰਾ ਮੈਂਬਰ ਜ਼ਿਲਾ ਪ੍ਰੀਸ਼ਦ, ਗੈਵੀ ਲੋਪੋਕੇ ਆਦਿ ਹਾਜ਼ਰ ਸਨ।
ਆਮਦਨ ਟੈਕਸ ਵਿਭਾਗ ਵਲੋਂ ਮਾਛੀਵਾੜਾ ਇਲਾਕੇ 'ਚ ਛਾਪੇਮਾਰੀ
NEXT STORY