ਅੰਮ੍ਰਿਤਸਰ (ਨੀਰਜ)— ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀਰਵਾਰ ਦੀ ਸਵੇਰੇ ਜੌੜਾ ਫਾਟਕ ਰੇਲ ਹਾਦਸੇ ਦੇ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਦੇ ਘਰ-ਘਰ ਦਾ ਦੌਰਾ ਕੀਤਾ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਜਾਣਕਾਰੀ ਅਨੁਸਾਰ ਔਜਲਾ ਨੇ ਸਾਰੇ ਪਰਿਵਾਰਾਂ ਦਾ ਹੌਂਸਲਾ ਵਧਾਇਆ ਅਤੇ ਭਰੋਸਾ ਦਿੱਤਾ ਹੈ ਕਿ ਸਾਰੇ ਪਰਿਵਾਰਾਂ ਨੂੰ ਨਿਆ ਦਿੱਤਾ ਜਾਵੇਗਾ। ਔਜਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ ਨਿਆ ਨਾ ਦਿੱਤਾ ਤਾਂ ਇਸ ਮੁੱਦੇ ਨੂੰ ਉਹ ਲੋਕ ਸਭਾ ਵਿਚ ਉਠਾਉਣਗੇ ਅਤੇ ਮਾਣਯੋਗ ਪ੍ਰਧਾਨ ਮੰਤਰੀ ਤੋਂ ਜਵਾਬ ਤਲਬੀ ਕਰਨਗੇ।
ਦੱਸਣਯੋਗ ਹੈ ਕਿ 19 ਅਕਤੂਬਰ ਨੂੰ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰਾ ਮਨਾਇਆ ਜਾ ਰਿਹਾ ਸੀ ਅਤੇ ਵੱਡੀ ਗਿਣਤੀ ਵਿਚ ਲੋਕ ਉਥੇ ਪੁੱਜੇ ਹੋਏ ਸਨ। ਇਸ ਦੌਰਾਨ ਅਚਾਨਕ ਹੀ ਟਰੇਨ ਆਈ ਅਤੇ ਲੋਕਾਂ 'ਤੇ ਚੜ੍ਹ ਗਈ। ਪਟਾਕਿਆਂ ਦੀ ਆਵਾਜ਼ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਹਾਰਨ ਸੁਣਾਈ ਨਹੀਂ ਦਿੱਤਾ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਸਿੱਖਿਆ ਬੋਰਡ ਵਲੋਂ ਮਾਰਚ 2019 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਫੀਸਾਂ ਦਾ ਸ਼ਡਿਊਲ ਜਾਰੀ
NEXT STORY