ਚੰਡੀਗੜ੍ਹ (ਰਿਸ਼ੂ) : ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਦੁਸਹਿਰਾ ਮੇਲੇ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਵਿਰੁੱਧ ਕਾਰਵਾਈ ਕਰਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਸਬੰਧੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ 'ਤੇ ਹਾਈਕੋਰਟ ਨੇ ਪਟੀਸ਼ਨ ਕਰਤਾ ਨੂੰ ਫਟਕਾਰ ਲਾਉਂਦਿਆਂ ਪੰਜਾਬ ਸਰਕਾਰ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਸਬੰਧੀ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਾਈਕੋਰਟ ਨੇ ਨਵਜੋਤ ਕੌਰ ਸਿੱਧੂ ਦੇ ਪੱਖ 'ਚ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਮੌਕਿਆਂ 'ਤੇ ਲੋਕ ਇਕੱਠ 'ਚ ਕਿਤੇ ਬੈਠ ਜਾਂਦੇ ਹਨ ਅਤੇ ਅਜਿਹੇ 'ਚ ਜੇਕਰ ਕੋਈ ਹਾਦਸਾ ਵਾਪਰ ਜਾਵੇ ਤਾਂ ਇਸ ਲਈ ਮੁੱਖ ਮਹਿਮਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।
ਹਾਈਕੋਰਟ ਨੇ ਇਸ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਦੱਸ ਦੇਈਏ ਕਿ ਗੁਰੂਗ੍ਰਾਮ ਦੇ ਇਕ ਵਕੀਲ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਐੱਸ. ਆਈ. ਟੀ. ਜਾਂ ਸੀ. ਬੀ. ਆਈ. ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਕਰਤਾ ਵਲੋਂ ਨਵਜੋਤ ਕੌਰ ਸਿੱਧੂ ਸਮੇਤ ਦੁਸਹਿਰਾ ਕਮੇਟੀ ਦੇ ਪ੍ਰਬੰਧਕ ਮਿੱਠੂ ਮਦਾਨ, ਸੂਬਾ ਸਰਕਾਰ, ਡੀ. ਜੀ. ਪੀ., ਰੇਲਵੇ ਅਤੇ ਅੰਮ੍ਰਿਤਸਰ ਨਗਰ ਨਿਗਮ ਨੂੰ ਵੀ ਪਾਰਟੀ ਬਣਾਇਆ ਗਿਆ ਸੀ।
ਕਾਂਗਰਸ ਦੇ ਸਮਾਗਮ 'ਚ ਸ਼ਰੇਆਮ ਦਿਖਿਆ ਹਥਿਆਰਾਂ ਦਾ ਕਾਫਲਾ (ਵੀਡੀਓ)
NEXT STORY