ਅੰਮ੍ਰਿਤਸਰ(ਸੁਮਿਤ)— ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸਾ ਮਾਮਲੇ ਵਿਚ 'ਚ ਨਵਜੋਤ ਕੌਰ ਸਿੱਧੂ ਨੂੰ ਵੱਡੀ ਰਾਹਤ ਮਿਲ ਗਈ ਹੈ। ਜਿਸ ਤੋਂ ਬਾਅਦ ਭਾਜਪਾ ਦੇ ਆਗੂ ਤਰੁਣ ਚੁੱਘ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਸਿੱਧੂ ਜੋੜੇ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਤਰੁਣ ਚੁੱਘ ਨੇ ਕਿਹਾ ਰੇਲਵੇ ਟਰੈਕ 'ਤੇ ਵਿਛੀਆ ਲਾਸ਼ਾਂ ਚੀਕ-ਚੀਕ ਕੇ ਕਹਿ ਰਹੀਆਂ ਹਨ ਕਿ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਮੰਗ ਕੀਤੀ ਹੈ ਕਿ ਕਾਂਗਰਸ ਨੇ ਹਮੇਸ਼ਾ ਤੋਂ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ ਅਤੇ ਇਸ ਰਿਪੋਰਟ ਨੂੰ ਉਹ ਨਹੀਂ ਮੰਨਦੇ। ਉਨ੍ਹਾਂ ਕਿਹਾ ਇਸ ਦੀ ਜਾਂਚ ਇਕ ਹਾਈਕੋਰਟ ਦੇ ਜੱਜ ਕੋਲੋਂ ਹੋਵੇ।
ਤੁਹਾਨੂੰ ਦੱਸ ਦੇਈਏ ਕਿ ਮੈਜਿਸਟਰੇਟੀ ਜਾਂਚ ਕਰ ਰਹੇ ਜਲੰਧਰ ਦੇ ਡਿਵੀਜ਼ਨ ਕਮਿਸ਼ਨਰ ਬੀ ਪੁਰਸ਼ਾਰਥ ਨੇ ਕਿਹਾ ਕਿ ਦਰਦਨਾਕ ਹਾਦਸੇ ਲਈ ਸਿੱਧੂ ਜੋੜਾ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਨੇ ਸਿਵਲ ਪ੍ਰਸ਼ਾਸਨ, ਮਿਊਂਸਿਪਲ ਕਾਰਪੋਰੇਸ਼ਨ, ਰੇਲਵੇ ਤੇ ਪੁਲਸ ਅਧਿਕਾਰੀਆਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਇਆ ਹੈ। ਰਿਪੋਰਟ 'ਚ ਸਿੱਧੂ ਜੋੜੇ ਦੇ ਕਰੀਬੀ ਮਿਊਂਸਿਪਲ ਕੌਂਸਲਰ ਮਿੱਠੂ ਮਦਾਨ ਸਮੇਤ ਦੁਸਹਿਰਾ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵਲੋਂ ਮੈਜਿਸਟਰੇਟ ਦੀ ਰਿਪੋਰਟ ਮੁਖ ਮੰਤਰੀ ਨੂੰ ਰਿਪੋਰਟ ਸੌਂਪੀ ਗਈ ਹੈ, ਜਿਸ 'ਚ ਜਾਂਚ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਤਨਖਾਹ ਕਟੌਤੀ ਲਈ 55 ਫੀਸਦੀ ਅਧਿਆਪਕ ਸਹਿਮਤ
NEXT STORY