ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੀ ਜਾਂਚ ਲਈ ਕਾਇਮ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਨਵਜੋਤ ਕੌਰ ਸਿੱਧੂ ਨੂੰ ਵੱਡੀ ਰਾਹਤ ਮਿਲ ਗਈ ਹੈ। ਜਦੋਂ ਕਿ ਰੇਲਵੇ ਵਿਭਾਗ, ਨਗਰ ਨਿਗਮ, ਜ਼ਿਲਾ ਪ੍ਰਸ਼ਾਸਨ ਤੇ ਪ੍ਰਬੰਧਕ ਮਿੱਠੂ ਮਦਾਨ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਇਸ ਉਪਰੰਤ ਮਿੱਠੂ ਮਦਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਉਹ ਬੇਕਸੂਰ ਹੈ ਤੇ ਇਸ ਹਾਦਸੇ 'ਚ ਮੇਰਾ ਕੋਈ ਕਸੂਰ ਨਹੀਂ ਹੈ। ਇਸ ਹਾਦਸੇ 'ਤੇ ਅਕਾਲੀ ਦਲ ਤੇ ਭਾਜਪਾ ਸਿਆਸਤ ਕਰ ਰਹੀ ਹੈ, ਜੋ ਕਿ ਗਲਤ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਜੌੜਾ ਫਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ 'ਚ 62 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਕਈ ਦਰਜਨਾਂ ਲੋਕ ਗੰਭੀਰ ਜ਼ਖਮੀ ਹੋ ਗਏ ਸਨ।
ਕਲੀਨ ਚਿੱਟ ਮਿਲਣ ਤੋਂ ਬਾਅਦ ਮੈਡਮ ਸਿੱਧੂ ਦਾ ਪਹਿਲਾ ਪ੍ਰਤੀਕਰਮ
NEXT STORY