ਅੰਮ੍ਰਿਤਸਰ (ਛੀਨਾ) : ਅੰਮ੍ਰਿਤਸਰ ਰੇਲ ਹਾਦਸਾ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾ ਤੇ ਵਰਕਰਾਂ ਵਲੋਂ ਹਲਕਾ ਦੱਖਣੀ ਦੇ ਇੰਚਾਰਜ ਤੇ ਯੂਥ ਅਕਾਲੀ ਦਲ ਕੌਰ ਕਮੇਟੀ ਦੇ ਮੈਂਬਰ ਤਲਬੀਰ ਸਿੰਘ ਗਿੱਲ ਦੀ ਹੇਠ ਅਗਵਾਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਇਨਸਾਫ ਦੇਣ ਦੀ ਬਜਾਏ ਉਨ੍ਹਾਂ ਨਾਲ ਕੋਜਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਤ ਕਰਨ ਲਈ ਪੰਜਾਬ ਸਰਕਾਰ ਤੇ ਸਿੱਧੂ ਜੋੜੇ ਨੇ ਪੀੜਤ ਪਰਿਵਾਰਾਂ ਨਾਲ ਵਾਅਦੇ ਤਾਂ ਬਹੁਤ ਕੀਤੇ ਸਨ ਪਰ ਉਨ੍ਹਾਂ ਵਲੋਂ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜੋ ਕਿ ਪੀੜਤ ਪਰਿਵਾਰਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਵਾਲੀ ਗੱਲ ਹੈ।
ਇਸ ਮੌਕੇ ਗਿੱਲ ਤੇ ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਅਣਮਿਥੇ ਸਮੇਂ ਲਈ ਮੋਰਚਾ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਵਾਅਦੇ ਪੂਰੇ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੀੜਤ ਪਰਿਵਾਰਾਂ ਨਾਲ ਚਟਾਨ ਦੀ ਤਰ੍ਹਾਂ ਖੜ੍ਹਾ ਹੈ ਤੇ ਇਸ ਵਾਰ ਦਾ ਸੰਘਰਸ਼ ਕੈਪਟਨ ਸਰਕਾਰ ਨੂੰ ਬਹੁਤ ਮਹਿੰਗਾਂ ਪਵੇਗਾ। ਇਸ ਮੌਕੇ 'ਤੇ ਰੋਸ ਪ੍ਰਦਰਸ਼ਨ ਕਰਨ ਵਾਲਿਆ 'ਚ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਅਕਾਲੀ ਦਲ ਬਾਦਲ ਟਰਾਂਸਪੋਰਟ ਵਿੰਗ ਦੇ ਜ਼ਿਲਾ ਪ੍ਰਧਾਨ ਸਮਸ਼ੇਰ ਸਿੰਘ ਸ਼ੇਰਾ, ਅਵਤਾਰ ਸਿੰਘ ਟਰੱਕਾਂ ਵਾਲੇ, ਅਜੇਬੀਰਪਾਲ ਸਿੰਘ ਰੰਧਾਵਾ (ਦੋਵੇਂ) ਸਾਬਕਾ ਸੀਨੀਅਰ ਡਿਪਟੀ ਮੈਅਰ, ਭਾਜਪਾ ਆਗੂ ਰਾਜੇਸ਼ ਹਨੀ ਤੇ ਹੋਰ ਵੀ ਬਹੁਤ ਸਾਰੀਆ ਸਖਸ਼ੀਅਤਾਂ ਹਾਜ਼ਰ ਸਨ।
ਮਾਮਲਾ ਧਨੰਜੇ ਖੁਦਕੁਸ਼ੀ ਦਾ, ਦੋ ਹਫਤਿਆਂ ਬਾਅਦ ਵੀ ਪੁਲਸ ਦੇ ਹੱਥ ਖਾਲੀ
NEXT STORY