ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਹੋਏ ਰੇਲ ਹਾਦਸੇ ਨੂੰ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਵਲੋਂ ਰੇਲ ਹਾਦਸਾ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਇਸ ਦੇ ਰੋਸ ਵਜੋਂ ਪੀੜਤਾਂ ਵਲੋਂ ਅੱਜ ਅੰਮ੍ਰਿਤਸਰ ਵਿਖੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਪੀੜਤਾਂ ਨੇ ਦੱਸਿਆ ਇਕ ਨੌਕਰੀ ਤੇ ਇਸ ਦੇ ਨਾਲ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਦੀ ਗੱਲ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ, ਜਿਸ ਦੇ ਰੋਸ ਵਜੋਂ ਪੀੜਤਾ ਵਲੋਂ ਸਿੱਧੂ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੀੜਤਾਂ ਦਾ ਕਹਿਣਾ ਹੈ ਕਿ ਜਿੰਨਾਂ ਸਮਾਂ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਓਨਾ ਸਮਾਂ ਉਹ ਇਥੇ ਹੀ ਬੈਠੇ ਰਹਿਣਗੇ ਤੇ ਪ੍ਰਦਰਸ਼ਨ ਕਰਦੇ ਰਹਿਣਗੇ।
ਮੋਗਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ (ਤਸਵੀਰਾਂ)
NEXT STORY