ਅੰਮ੍ਰਿਤਸਰ : ਅੱਜ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਇਸ ਮੀਂਹ ਨਾਲ ਕਿਸਾਨ ਵੀ ਬਾਗੋ-ਬਾਗ ਨਜ਼ਰ ਆ ਰਹੇ ਹਨ। ਕਿਉਂਕਿ ਝੋਨੇ ਦੀ ਫਸਲ ਲਈ ਇਹ ਮੀਂਹ ਲਾਹੇਵੰਦ ਹੈ।

ਇੱਕ ਪਾਸੇ ਜਿਥੇ ਹੜ੍ਹ ਨਾਲ ਉੱਤਰ-ਪੂਰਬੀ ਸੂਬਿਆਂ ਵਿੱਚ ਭਾਰੀ ਤਬਾਹੀ ਮਚੀ ਹੈ ਤਾਂ ਉਥੇ ਅਗਲੇ ਆਉਣ ਵਾਲੇ 24 ਘੰਟਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਅੰਦਾਜ਼ਾ ਲਗਾਇਆ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗੋਆ, ਪੱਛਮੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਤਲਵੰਡੀ ਸਾਬੋ 'ਚ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਮੌਤ
NEXT STORY