ਅੰਮ੍ਰਿਤਸਰ : ਸਲਾਕਾਰ ਬਿੱਲ ਪਾਸ ਨਾ ਹੋਣ 'ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਐੱਮ. ਐੱਲ. ਏ. ਦੇ ਤੌਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਸਿਰਫ ਵਿਧਾਇਕ ਹਾਂ ਕੋਈ ਸਲਾਹਾਕਾਰ ਨਹੀਂ ਤੇ ਮੈਂ ਕਦੇ ਵੀ ਸਲਾਹਕਾਰ ਦਫਤਰ ਨਹੀਂ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਤੱਕ ਵੀ ਕਹਿ ਦਿੱਤਾ ਕਿ ਹੋ ਸਕਦਾ ਹੈ ਕਿ ਮੈਂ ਸਲਾਹਾਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੋਵੇ।
ਇਥੇ ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ 6 ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਨੂੰ ਬੀਤੀ 25 ਦਸਬੰਰ ਨੂੰ ਵਾਪਸ ਭੇਜ ਦਿੱਤਾ ਗਿਆ ਸੀ। ਰਾਜਪਾਲ ਵਲੋਂ ਭੇਜੇ ਗਏ ਸੋਧ ਬਿੱਲ ਸਬੰਧੀ ਪੰਜਾਬ ਸਰਕਾਰ ਵਲੋਂ 13 ਮਾਮਲਿਆਂ ਸਬੰਧੀ ਜਾਣਕਾਰੀ ਮੰਗੀ ਗਈ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀਂ ਸਲਾਹਕਾਰਾਂ ਦੀਆਂ ਨਿਯੁਕਤੀਆਂ 'ਤੇ ਰਾਜਪਾਲ ਦੀ ਮੋਹਰ ਲਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਰਾਜਪਾਲ ਨੇ ਆਰਡੀਨੈਂਸ ਵੀ ਵਾਪਸ ਭੇਜ ਦਿੱਤਾ ਸੀ। ਰਾਜਪਾਲ ਨੇ ਬਿੱਲ ਵਾਪਸ ਭੇਜਦਿਆਂ ਸੂਬਾ ਸਰਕਾਰ ਨੂੰ ਸਲਾਹਕਾਰਾਂ ਦੀਆਂ ਸਿਆਸੀ ਨਿਯੁਕਤੀਆਂ ਸਬੰਧੀ ਸਵਾਲ ਪੁੱਛੇ ਸਨ। ਇਥੇ ਇਹ ਵੀ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 9 ਸਤੰਬਰ ਨੂੰ 5 ਵਿਧਾਇਕਾਂ ਕੁਸ਼ਲਦੀਪ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਸਿੰਘ ਨਾਗਰਾ ਨੂੰ ਸਲਾਹਕਾਰ ਨਿਯੁਕਤ ਕੀਤਾ ਸੀ ਅਤੇ ਕੈਬਨਿਟ ਰੈਂਕ ਦਿੱਤਾ ਸੀ ਅਤੇ ਆਰਡੀਨੈਂਸ ਜਾਰੀ ਕਰਕੇ ਨਿਯੁਕਤੀਆਂ ਨੂੰ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਰਾਜਪਾਲ ਨੇ ਆਰਡੀਨੈਂਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਸੀ।
ਭਾਰਤ-ਪਾਕਿ ਸਰਹੱਦ ਨੇੜਿਓਂ BSF ਵਲੋਂ 12 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
NEXT STORY