ਅੰਮ੍ਰਿਤਸਰ (ਸੁਮਿਤ ਖੰਨਾ) : ਨਵੀਂ ਪਾਰਟੀ ਦਾ ਗਠਨ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਸੁਖਪਾਲ ਖਹਿਰਾ ਨੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ 'ਤੇ ਰਾਮ ਰਹੀਮ ਵਿਰੁੱਧ ਆਏ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ।
ਜ਼ਿਕਰਯੋਗ ਹੈ ਕਿ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਗੁਰਮੀਤ ਰਾਮ ਰਹੀਮ ਸਮੇਤ ਚਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਰਾਮ ਰਹੀਮ ਨੂੰ ਸਜ਼ਾ ਦਾ ਐਲਾਨ 17 ਜਨਵਰੀ ਨੂੰ ਹੋਵੇਗਾ।
ਦਾਰੂ ਲਈ ਪਤਨੀ ਤੇ ਧੀ ਨੂੰ ਕੁਹਾੜੀ ਨਾਲ ਵੱਢਿਆ, ਪਤਨੀ ਦੀ ਮੌਤ
NEXT STORY