ਅੰਮ੍ਰਿਤਸਰ(ਦਲਜੀਤ)-ਅੰਮ੍ਰਿਤਸਰੀਏ ਸਾਵਧਾਨ ਹੋ ਜਾਣ। ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਗਏ ਹਨ। ਦੋ ਵਾਰ ਲਗਾਤਾਰ ਇਕ ਘਰ ਵਿੱਚੋਂ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਤੀਸਰੀ ਵਾਰ ਵਿਭਾਗ ਵੱਲੋਂ ਸੰਬੰਧਤ ਘਰ ਮਾਲਕ ਦਾ ਚਲਾਨ ਕੱਟਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਬਾਰ-ਬਾਰ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਤਾਂ ਹੋਰ ਵੀ ਸਖ਼ਤ ਕਾਰਵਾਈ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਫਿਲਹਾਲ ਵਿਭਾਗ ਨੂੰ ਜ਼ਿਲ੍ਹੇ ਦੇ 147 ਘਰਾਂ ਵਿੱਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ ਅਤੇ 51 ਘਰਾਂ ਦੇ ਮਾਲਕਾਂ ਦੇ ਚਲਾਨ ਕੀਤੇ ਗਏ ਹਨ।
ਇਹ ਵੀ ਪੜ੍ਹੋ-ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਮੁੜ ਵਿਜੀਲੈਂਸ ਦੀ ਰੇਡ, ਪੂਰਾ ਇਲਾਕਾ ਸੀਲ
ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਡੇਂਗੂ ਦੇ ਬਣਾਏ ਗਏ ਹਾਟ-ਸਪਾਰਟ ਖੇਤਰ ਜਹਾਜਗੜ੍ਹ ਬਣਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਸਬਜ਼ੀ ਮੰਡੀ ਵੱਲਾ ਵਿੱਚ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਮੰਡੀ ਵਿਚ ਗੰਦੇ ਪਾਣੀ ਦੀ ਭਰਮਾਰ ਅਤੇ ਕੂੜੇ ਦੇ ਢੇਰਾਂ ਨੂੰ ਸਾਫ-ਸਫਾਈ ਕਰਵਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਵੱਲਾ ਮੰਡੀ ਵਿਖੇ ਮੰਡੀ ਦੇ ਸੁਪਰਵਾਈਜ਼ਰਾਂ ਅਤੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੂੰ ਮੰਡੀ ਵਿੱਚ ਥਾਂ-ਥਾਂ ’ਤੇ ਖੜ੍ਹੇ ਪਾਣੀ ਦਾ ਨਿਪਟਾਰਾ ਕਰਨ, ਡੇਂਗੂ ਅਤੇ ਚਿਕਨਗੁਨੀਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬੇਅਦਬੀ ਕਰਨ 'ਤੇ ਉਮਰ ਕੈਦ, 'ਆਪ' ਸਰਕਾਰ ਨੇ ਚਾਰੇ ਧਰਮਾਂ ਲਈ ਬਿੱਲ ਕੀਤਾ ਪੇਸ਼
ਇਸ ਉਪਰੰਤ ਡਾ. ਕਿਰਨਦੀਪ ਕੌਰ ਵੱਲੋਂ ਮੰਡੀ ਦੀਆਂ ਵੱਖ-ਵੱਖ ਹਾਟ-ਸਪਾਰਟ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਖੜ੍ਹੇ ਪਾਣੀ ਵਿਚ ਸਪਰੇਅ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਦਾ ਇੱਕਠਾ ਹੋਣਾ ਸੁਭਾਵਿਕ ਹੀ ਹੈ ਪਰ ਇਸ ਦੇ ਨਾਲ ਹੀ ਜਿੱਥੇ ਪਾਣੀ ਇੱਕਠਾ ਹੋਵੇਗਾ, ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਕਿਤੇ ਵੀ ਪਾਣੀ ਇੱਕਠਾ ਨਾ ਹੋਣ ਦਈਏ, ਕਿਉਂਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।
ਇਹ ਵੀ ਪੜ੍ਹੋ- NRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ ਬਿੱਲ, ਪੂਰਾ ਪਰਿਵਾਰ ਰਹਿ ਗਿਆ ਹੱਕਾ ਬੱਕਾ
ਏਡੀਜ਼ ਅਜਿਬਿਟੀ ਮੱਛਰ ਦੇ ਕੱਟਣ ਨਾਲ ਹੁੰਦੈ ਡੇਂਗੂ ਦਾ ਵਾਇਰਲ ਬੁਖਾਰ
ਇਸ ਸੰਬਧੀ ਜ਼ਿਲਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿਚ ਅੰਡੇ ਦਿੰਦਾ ਹੈ ਜੋ ਕਿ ਇੱਕ ਹਫਤੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰੇਕ ਸ਼ੁਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਫ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ’ਤੇ ਹੀ ਮੱਛਰ ਨੂੰ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ, ਡੇਂਗੂ ਦੇ ਕੀਤੇ ਜਾਣ ਵਾਲੇ ਟੈਸਟਾਂ ਦੀ ਰਿਪੋਰਟ ਵਿਭਾਗ ਨਾਲ ਕੀਤੀ ਜਾਵੇ ਸਾਂਝੀ
ਇਸ ਮੌਕੇ ਜ਼ਿਲ੍ਹਾ ਐੱਮ. ਈ. ਆਈ. ਓ. ਅਮਰਦੀਪ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਹੋਇਆਂ ਦੱਸਿਆ ਕਿ ਡੇਂਗੂ ਦੇ ਆਮ ਲੱਛਣ ਤੇਜ਼ ਸਿਰ-ਦਰਦ, ਤੇਜ਼ ਬੁਖਾਰ, ਮਾਸ ਪੇਸ਼ੀਆਂ ਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵੱਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫਤ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਲਈ 19 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਝਲਣੀ ਪਵੇਗੀ ਮੁਸੀਬਤ!
NEXT STORY