ਅੰਮ੍ਰਿਤਸਰ– ਅੰਮ੍ਰਿਤਸਰ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਹੁਣ ਬਚਣਾ ਆਸਾਨ ਨਹੀਂ ਰਹੇਗਾ, ਕਿਉਂਕਿ ਸ਼ਹਿਰ ਵਿੱਚ ਈ-ਚਲਾਨ ਸਿਸਟਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਡੀ.ਜੀ.ਪੀ. ਨੇ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਇਸ ਤਕਨਾਲੋਜੀ ਅਧਾਰਿਤ ਪ੍ਰਣਾਲੀ ਦਾ ਉਦਘਾਟਨ ਕੀਤਾ, ਜਿਸ ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਈ-ਚਲਾਨ ਪ੍ਰਣਾਲੀ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਹੁਣ ਐੱਸ.ਏ.ਐੱਸ. ਨਗਰ (ਮੋਹਾਲੀ), ਜਲੰਧਰ ਅਤੇ ਲੁਧਿਆਣਾ ਤੋਂ ਬਾਅਦ ਪੰਜਾਬ ਦਾ ਚੌਥਾ ਸ਼ਹਿਰ ਬਣ ਗਿਆ ਹੈ, ਜਿੱਥੇ ਸਵੈਚਾਲਿਤ ਈ-ਚਲਾਨ ਲਾਗੂ ਕੀਤਾ ਗਿਆ ਹੈ। ਇਸ ਪ੍ਰਣਾਲੀ ਰਾਹੀਂ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੈਮਰਿਆਂ ਦੀ ਮਦਦ ਨਾਲ ਆਪਣੇ ਆਪ ਜਾਰੀ ਹੋਣਗੇ, ਜਿਸ ਨਾਲ ਪਾਰਦਰਸ਼ਤਾ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
ਦੌਰੇ ਦੌਰਾਨ ਡੀ.ਜੀ.ਪੀ. ਨੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਦੀ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਮੀਟਿੰਗ ਵਿੱਚ ਉੱਭਰ ਰਹੇ ਅਪਰਾਧਿਕ ਰੁਝਾਨਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਰੋਕਥਾਮੀ ਪੁਲਿਸਿੰਗ ਰਣਨੀਤੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ- ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ ਦੀਆਂ ਹੱਦਾਂ ਪਾਰ
ਇਸ ਮੌਕੇ ਡੀ.ਜੀ.ਪੀ. ਨੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਮੋਹਕਮਪੁਰਾ ਵਿਖੇ ਨਵੇਂ ਬਣੇ ਪੁਲਸ ਥਾਣੇ ਦਾ ਵੀ ਉਦਘਾਟਨ ਕੀਤਾ। ਇਹ ਥਾਣਾ ਅੰਮ੍ਰਿਤਸਰ 'ਚ ਪੁਲਸ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਡਿਊਟੀ ਪ੍ਰਤੀ ਮਿਸਾਲੀ ਸਮਰਪਣ, ਸੇਵਾ ਭਾਵਨਾ ਅਤੇ ਪੇਸ਼ੇਵਰਤਾ ਦਿਖਾਉਣ ਵਾਲੇ ਪੁਲਸ ਕਰਮਚਾਰੀਆਂ ਨੂੰ ਡੀ.ਜੀ.ਪੀ. ਵੱਲੋਂ ਪ੍ਰਸ਼ੰਸਾ ਡਿਸਕ, ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ
NEXT STORY