ਅੰਮ੍ਰਿਤਸਰ(ਕਮਲ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ। ਸੰਧੂ ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ਨ ਕੁਮਾਰ ਕੁੱਕੂ ਅਤੇ ਸਾਥੀਆਂ ਵੱਲੋਂ ਆਯੋਜਿਤ ਟੈਕਸਟਾਈਲ ਇੰਡਸਟਰੀ ਨਾਲ ਸਬੰਧਤ ਸਨਅਤਕਾਰਾਂ ਦੀ ਇਕ ਅਹਿਮ ਸਭਾ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਹੀ ਮੇਰਾ ਏਜੰਡਾ ਹੈ।
ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਅੰਮ੍ਰਿਤਸਰ ਦੇ ਗੰਦੇ ਨਾਲੇ ਨੂੰ ਲੈ ਕੇ ਉਠਾਏ ਗਏ ਸਵਾਲ ’ਤੇ ਸੰਧੂ ਨੇ ਇਥੇ ਵਾਟਰ ਟਰੀਟਮੈਂਟ ਪ੍ਰਾਜੈਕਟ ਲਾਉਣ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਇੰਦੌਰ ਛੇ ਸਾਲਾਂ ਵਿਚ ਕਿਥੋਂ ਦਾ ਕਿਥੇ ਪਹੁੰਚ ਗਿਆ । ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੀਰੇ ਦੀ ਪਰਖ ਜੌਹਰੀ ਕਰਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰੇ ਦੀ ਪਰਖ ਕੀਤੀ ਅਤੇ ਉਸ ਨੂੰ ਅੰਮ੍ਰਿਤਸਰ ਭੇਜਿਆ ਹੈ। ਇਹ ਹੀਰਾ ਆਪਣੀ ਚਮਕ ਦੇ ਨਾਲ ਅੰਮ੍ਰਿਤਸਰ ਨੂੰ ਚਾਰ ਚੰਨ ਲਗਾਉਂਦੇ ਹੋਏ ਵਿਸ਼ਵ ਵਿਚ ਅੰਮ੍ਰਿਤਸਰ ਦਾ ਸਿਰ ਮਾਣ ਨਾਲ ਉੱਚਾ ਚੁੱਕਿਆ ਹੈ। ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਕੋਲ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਜਿਤਾ ਕੇ ਅੰਮ੍ਰਿਤਸਰ ਦੇ ਵਿਕਾਸ ’ਚ ਯੋਗਦਾਨ ਪਾਉਣ ਦਾ ਅੱਜ ਸੁਨਹਿਰੀ ਮੌਕਾ ਹੈ। ਉਹ ਇਸ ਮੌਕੇ ਨੂੰ ਨਾ ਗਵਾਉਣ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਆ ਸਕਦੇ ਨੇ ਸਾਬਕਾ DGP ਸਹੋਤਾ
ਇਸ ਮੌਕੇ ਟੈਕਸਟਾਈਲ ਪ੍ਰੋਸੈੱਸਰ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ਨ ਕੁਮਾਰ ਕੁੱਕੂ ਨੇ ਸਨਅਤਕਾਰਾਂ ਨੂੰ ਕਿਹਾ ਕਿ ਅੰਮ੍ਰਿਤਸਰ ਲਈ ਤਰਨਜੀਤ ਸਿੰਘ ਸੰਧੂ ਤੋਂ ਵੱਡਾ ਵਕੀਲ ਨਹੀਂ ਮਿਲ ਸਕਦਾ। ਇਸ ਮੌਕੇ ਭਾਜਪਾ ਹਲਕਾ ਉੱਤਰੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ, ਗੌਰਵ ਅਰੋੜਾ, ਡਾ. ਜੇ. ਪੀ. ਸਿੰਘ, ਸੰਦੀਪ ਖੋਸਲਾ ਪ੍ਰਧਾਨ ਫੋਕਲ ਪੁਆਇੰਟ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਗਤਾਂ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਂਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ : ਐਡਵੋਕੇਟ ਧਾਮੀ
NEXT STORY