ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ 'ਚ ਤਾਇਨਾਤ ਐੱਸ.ਡੀ.ਐੱਮ ਦੀਪਕ ਦੀ ਪਤਨੀ ਉਰਵਸ਼ੀ ਨੇ ਆਪਣੇ ਪਤੀ 'ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ। ਉਸ ਦਾ ਕਹਿਣਾ ਹੈ ਕਿ ਉਸ ਦਾ ਪਤੀ ਉਸ ਨੂੰ ਬੇਹੱਦ ਤੰਗ ਕਰਦਾ ਹੈ ਅਤੇ ਦਾਜ ਦੀ ਮੰਗ ਕਰਦਾ ਹੈ। ਪਤਨੀ ਨੇ ਦੋਸ਼ ਲਗਾਇਆ ਕਿ ਜਦੋਂ ਉਸ ਦਾ ਪਤੀ ਐੱਸ.ਡੀ.ਐੱਮ. ਬਣ ਗਿਆ ਤਾਂ ਉਸ ਦੇ ਤੇਵਰ ਬਦਲ ਗਏ ਅਤੇ ਉਸ ਨੂੰ ਉਹ ਛੱਡਣਾ ਚਾਹੁੰਦਾ ਹੈ। ਇੰਨਾ ਹੀ ਨਹੀਂ ਐੱਸ.ਡੀ.ਐੱਮ. ਦੀ ਪਤਨੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਘਰ 'ਚ ਬੈਠੀ ਹੋਈ ਹੈ ਤਾਂ ਉਹ ਕਹਿੰਦੇ ਹਨ ਕਿ ਉਹ ਧੀ ਨੂੰ ਨਹੀਂ ਰੱਖਣਾ ਚਾਹੁੰਦੇ। ਇਸ 'ਚ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਨੇ ਸੂਬਾ ਅਤੇ ਦੇਸ਼ ਦੇ ਵੱਡੇ-ਵੱਡੇ ਨੇਤਾਵਾਂ ਅੱਗੇ ਵੀ ਗੁਹਾਰ ਲਗਾਈ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਇਸ 'ਚ ਪ੍ਰਧਾਨ ਮੰਤਰੀ ਨੂੰ ਵੀ ਪੱਤਰ ਲਿਖ ਚੁੱਕੀ ਹੈ।
ਇਹ ਵੀ ਪੜ੍ਹੋ: ਹਾਲਾਤ ਬੇਕਾਬੂ: ਕੇਂਦਰ ਸਰਕਾਰ ਫਿਰ ਕਰ ਸਕਦੀ ਹੈ ਮਹਾਕਰਫਿਊ ਦਾ ਐਲਾਨ!
ਦੂਜੇ ਪਾਸੇ ਉਸ ਦੇ ਪਤੀ ਐੱਸ.ਡੀ.ਐੱਮ. ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਧੀ ਨਾਲ ਬਹੁਤ ਪਿਆਰ ਕਰਦੇ ਹਨ ਅਤੇ ਮੈਂ ਆਪਣੀ ਧੀ ਨੂੰ ਆਪਣੇ ਕੋਲ ਰੱਖਣਾ ਚਾਹੁੰਦਾ ਹਾਂ ਪਰ ਮੇਰੀ ਪਤਨੀ ਮੈਨੂੰ ਤੰਗ ਕਰਦੀ ਹੈ ਅਤੇ ਮੈਨੂੰ ਗਾਲ਼੍ਹਾਂ ਕੱਢਦੀ ਹੈ।
ਇਹ ਵੀ ਪੜ੍ਹੋ: ਭਾਰਤ-ਚੀਨ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਚਾਰ ਜਵਾਨਾਂ ਲਈ ਸੂਬਾ ਸਰਕਾਰ ਦਾ ਅਹਿਮ ਐਲਾਨ
ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਠਾਰੇਗਾ ਮੀਂਹ, ਇਸ ਦਿਨ ਸੂਬੇ 'ਚ ਦਸਤਕ ਦੇਵੇਗਾ ਮਾਨਸੂਨ
NEXT STORY