ਅੰਮ੍ਰਿਤਸਰ : ਖੁਰਦ-ਬੁਰਦ ਹੋਏ 328 ਪਾਵਨ ਸਰੂਪਾਂ ਦੇ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਖੁਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿੱਛਲੇ ਕੁਝ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਸਬੰਧੀ ਰਿਕਾਰਡ 'ਚ ਵਾਧੇ ਘਾਟੇ ਕਾਰਨ ਮੰਦਭਾਗੀ ਚਰਚਾ ਚੱਲ ਰਹੀ ਹੈ। ਇਸ ਕਾਰਨ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ, ਇਸ ਲਈ ਮੈਂ ਨਿਮਰਤਾ ਸਹਿਤ ਸਮੁੱਚੀਆਂ ਸੰਗਤਾਂ ਨੂੰ ਮੁਆਫ਼ੀ ਮੰਗਦਾ ਹਾਂ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਖੇਡਦਾ ਪਰਿਵਾਰ, 4 ਧੀਆਂ ਦੇ ਪਿਓ ਦੀ ਮੌਤ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾ ਹੀ ਗਾਇਬ ਹੋਏ ਨੇ ਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਬੇਅਦਬੀ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ ' ਚ ਨਹੀਂ ਚੜ੍ਹਾਇਆ ਗਿਆ ਸਗੋਂ ਆਪਣੇ ਨਿੱਜੀ ਹਿੱਤਾਂ ਲਈ ਵਰਤਦੇ ਰਹੇ, ਜਿਸ ਦਾ ਜ਼ਿਕਰ ਜਾਂਚ ਕਮੇਟੀ ਦੀ ਰਿਪੋਰਟ 'ਚ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਵਾਉਂਦੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਸ ਉਦੇਸ਼ ਨੂੰ ਮੁੱਖ ਰੱਖ ਕੇ ਹੋਂਦ 'ਚ ਆਈ ਸੀ ਉਸ ਸੋਚ 'ਤੇ ਪਹਿਰਾ ਦਿੰਦਿਆਂ ਬੇਨਿਯਮੀਆਂ ਕਰਨ ਵਾਲੇ ਕਰਮਚਾਰੀਆਂ ਨੂੰ ਐੱਸ.ਜੀ.ਪੀ.ਸੀ. ਦੇ ਐਕਟ ਅਧੀਨ ਅਦਾਰੇ 'ਚ ਰਹਿੰਦਿਆਂ ਪੰਥਕ ਪ੍ਰੰਪਰਾਵਾਂ ਅਤੇ ਰਵਾਇਤਾ ਦੇ ਅਨੁਕੂਲ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਅੱਗੇ ਤੋਂ ਕੋਈ ਵੀ ਕਾਮਾ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।
ਇਹ ਵੀ ਪੜ੍ਹੋ : ਧੀ ਦੀ ਖਾਤਰ ਮਾਂ ਨੇ ਕਰਾਇਆ ਦੂਜਾ ਵਿਆਹ, ਹੈਰਾਨੀ ਤਾਂ ਉਦੋਂ ਹੋਈ ਜਦੋਂ ਮਤਰੇਏ ਪਿਓ ਨੇ ਕਰ ਦਿੱਤਾ ਕਾਰਾ
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ, ਇਸ 'ਚ ਕੋਈ ਦਖ਼ਲ-ਅੰਦਾਜ਼ੀ ਨਹੀਂ ਕਰ ਸਕਦਾ। ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਐੱਸ.ਜੀ.ਪੀ.ਸੀ ਦੀ ਵੈੱਬਸਾਈਟ 'ਤੇ ਵੀ ਪਾ ਦਿੱਤਾ ਜਾਵੇਗਾ। ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਐੱਸ.ਜੀ.ਪੀ.ਸੀ. ਦੀ ਸਾਰੀ ਕਾਰਜਕਾਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਮੰਗੇਗੀ।
ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਭਾਈ ਦਾਦੂਵਾਲ ਨੇ ਹਸਪਤਾਲ 'ਚੋਂ ਜਾਰੀ ਕੀਤੀ ਵੀਡੀਓ, ਕੈਪਟਨ ਨਿਸ਼ਾਨੇ 'ਤੇ
NEXT STORY