ਅੰਮ੍ਰਿਤਸਰ (ਜਸ਼ਨ) - ਥਾਣਾ ਮਹਿਤਾ ਦੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦੇ ਕਤਲ ਹੋਣ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਸਕੱਤਰ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਤਰਸੇਮ ਸਿੰਘ ਵਾਸੀ ਬੁੱਟਰ ਸਿਵੀਆਂ ਨੇ ਦੱਸਿਆ ਕਿ ਉਸ ਦਾ ਭਤੀਜਾ ਸਕੱਤਰ ਸਿੰਘ ਸ਼ਰਾਬ ਦੇ ਠੇਕੇਦਾਰ ਅਧੀਨ ਕੰਮ ਕਰਦਾ ਹੈ। ਪਿਛਲੇ ਦਿਨ ਜਦੋਂ ਉਹ ਦੇਰ ਰਾਤ ਘਰ ਨਹੀਂ ਆਇਆ ਤਾਂ ਉਹ ਉਸ ਦੀ ਭਾਲ ਕਰਨ ਲਈ ਨਿਕਲ ਗਏ।
ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
ਉਨ੍ਹਾਂ ਦੱਸਿਆ ਕਿ ਪਿੰਡ ਟਕਾਰਪੁਰ ਕੋਲ ਜਦੋਂ ਉਹ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਸਕੱਤਰ ਸਿੰਘ ਗੰਭੀਰ ਹਾਲਤ ਵਿਚ ਸੜਕ ’ਤੇ ਪਿਆ ਹੋਇਆ ਸੀ। ਉਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਉਸ ਨੂੰ ਜਦੋਂ ਅਸੀਂ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਸਕੱਤਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸ ਨੇ ਪੁਲਸ ਨੂੰ ਸ਼ੱਕ ਜਤਾਇਆ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੇ ਭਤੀਜੇ ਦਾ ਕਤਲ ਕੀਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸੁਖਜਿੰਦਰ ਰੰਧਾਵਾ ਦੀ CM ਮਾਨ ਤੋਂ ਕੀਤੀ ਮੰਗ ਨੇ ਸਿਆਸੀ ਗਲਿਆਰਿਆਂ ’ਚ ਮਚਾਈ ਤੜਥੱਲੀ
NEXT STORY