ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲਈ ਨਾ ਕੋਈ ਸਰਕਾਰ ਜ਼ਰੂਰੀ ਹੈ ਤੇ ਨਾ ਹੀ ਕੋਈ ਗਠਜੋੜ, ਸਾਡੇ ਲਈ ਤਾਂ ਸਿਰਫ਼ ਕਿਸਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਾਂ ਪਾਰਟੀ ਹੈ। ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਆ ਰਿਹਾ ਹੈ ਤੇ ਅੱਗੇ ਵੀ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਹਿੰਦੁਸਤਾਨ 'ਚ ਕਿਸਾਨਾਂ ਦੇ ਤਿੰਨ ਆਗੂ ਮੰਨੇ ਗਏ ਹਨ, ਜਿਨ੍ਹਾਂ 'ਚ ਚੌਧਰੀ ਦੇਵੀ ਲਾਲ, ਚੌਧਰੀ ਚਰਨ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਸ਼ਾਮਲ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਾਰਾ ਜੀਵਨ ਕਿਸਾਨੀ, ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ 'ਚ ਬਿਤਾਇਆ ਹੈ। ਜਦੋਂ ਵੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਨੇ ਕਿਸਾਨੀ ਨੂੰ ਅੱਗੇ ਵਧਾਉਣ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਹਿੰਦੁਸਤਾਨ 'ਚ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਸਰਕਾਰ ਸੀ, ਜਿਸ ਨੇ ਟਿਊਬਲਾਂ ਦੇ ਬਿੱਲ ਮੁਆਫ਼ ਕੀਤੇ। ਉਨ੍ਹਾਂ ਕਿਹਾ ਕਿ ਤਕਰੀਬਨ 7 ਹਜ਼ਾਰ ਕਰੋੜ ਰੁਪਏ ਪੰਜਾਬ ਦੇ ਖ਼ਜ਼ਾਨੇ 'ਚੋਂ ਹਰ ਸਾਲ ਅਸੀਂ ਬਿਜਲੀ ਬੋਰਡ ਨੂੰ ਦਿੰਦੇ ਹਾਂ। ਇਸ ਦਾ ਮਤਲਬ ਇਕ ਕਿਸਾਨ ਦਾ ਹਰ ਸਾਲ ਤਕਰੀਬਨ 50 ਹਜ਼ਾਰ ਤੋਂ ਲੈ ਕੇ ਸਵਾ ਲੱਖ ਰੁਪਏ ਤੱਕ ਦਾ ਖ਼ਰਚਾ ਮੁਆਫ਼ ਹੁੰਦਾ ਹੈ।
ਇਹ ਵੀ ਪੜ੍ਹੋਂ : ਕੁੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਆਪਣੇ ਹੀ ਪਿਤਾ ਦਾ ਬੇਨਕਾਬ ਕੀਤਾ ਚਿਹਰਾ
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਹੀ ਸਾਰੇ ਪਿੰਡਾਂ 'ਚ ਮੰਡੀਆਂ ਖੋਲ੍ਹੀਆਂ ਗਈਆਂ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਸ਼ਹਿਰਾਂ 'ਚ ਹੀ ਮੰਡੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ 'ਆਪ' ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਕਿਸਾਨ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਕੋਈ ਸਰਕਾਰ ਜ਼ਰੂਰੀ ਨਹੀਂ ਹੈ ਸਗੋਂ ਕਿਸਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਹੀ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦੇ ਆਏ ਹਨ ਤੇ ਅੱਗੇ ਵੀ ਲੜਦੇ ਰਹਿਣਗੇ।
ਇਹ ਵੀ ਪੜ੍ਹੋਂ : ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪੁਲਸ ਹਿਰਾਸਤ 'ਚ ਮੌਤ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਪੁੱਛਣਾ ਚਾਹੁੰਦੇ ਹਨ ਕਿ ਤਿੰਨ ਸਾਲ ਪਹਿਲਾਂ ਇਹ ਸਾਰੀਆਂ ਚੀਜ਼ਾਂ ਐਕਟ ਬਣਾ ਕੇ ਪੰਜਾਬ ਵਿਧਾਨ ਸਭਾ 'ਚ ਪਾਸ ਕਰ ਦਿੱਤੀਆਂ ਤਾਂ ਪਿੱਛਲੇ ਤਿੰਨ ਸਾਲਾਂ 'ਚ ਤੁਸੀਂ ਕਿਉਂ ਨਹੀਂ ਰੋਲਾ ਪਾਇਆ ਕਿ ਇਹ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਰਡੀਨੈਂਸ ਕਿਸਾਨ ਵਿਰੋਧੀ ਹੈ ਤਾਂ ਤੁਸੀਂ ਕਿਉਂ ਪਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦੀ ਐੱਮ. ਐੱਸ. ਪੀ. ਬੰਦ ਕਰਵਾਉਣ ਲਈ ਰੋਲਾ ਪਾ ਰਹੇ ਹਨ ਹੋਰ ਕੁਝ ਨਹੀਂ।
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨੇ ਫੜੀ ਰਫ਼ਤਾਰ, 11 ਨਵੇਂ ਮਾਮਲੇ ਆਏ ਸਾਹਮਣੇ
NEXT STORY