ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਈ ਰੱਖਿਆ ਹੈ। ਇਸ ਸਿੱਖ ਸੰਸਥਾ ਨੂੰ ਹਕੂਮਤਾਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿਉਂਕਿ ਇਹ ਖ਼ੁਦਮੁਖ਼ਤਿਆਰ ਸੰਸਥਾ ਹੈ ਅਤੇ ਇਸ ਕਰਕੇ ਹੀ ਇਹ ਸਰਕਾਰਾਂ ਨੂੰ ਚੁੱਭਦੀ ਹੈ।
ਇਹ ਵੀ ਪੜ੍ਹੋ : ਕਾਰਪੋਰੇਟਾਂ ਦੇ ਵਿਰੁੱਧ ਨਹੀਂ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਰੈਗੂਲੈਸ਼ਨ ਜ਼ਰੂਰੀ : ਕੈਪਟਨ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ, ਨਾ ਕਿ ਬੇਅਦਬੀ ਨਾਲ। ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ।
ਛੁੱਟੀ ਕੱਟਣ ਘਰ ਆਏ ਫ਼ੌਜੀ ਦੀ ਅਚਾਨਕ ਮੌਤ, ਪਿੰਡ 'ਚ ਪੱਸਰਿਆ ਸੰਨਾਟਾ
NEXT STORY