ਅੰਮ੍ਰਿਤਸਰ : ਗਣਤੰਤਰ ਦਿਵਸ 'ਤੇ ਪੰਜਾਬ ਦੇ ਅੰਮ੍ਰਿਤਸਰ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਬਾਬਾ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨਾਂ ਨੇ ਗਣਤੰਤਰ ਦਿਵਸ ਮੌਕੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਮਾਲਾ ਪਾਉਣ ਲਈ ਲਗਾਈਆਂ ਗਈਆਂ ਪੌੜੀਆਂ 'ਤੇ ਚੜ੍ਹ ਕੇ ਮੂਰਤੀ ਨੂੰ ਲਗਾਤਾਰ ਅੱਠ ਵਾਰ ਹਥੌੜੇ ਨਾਲ ਮਾਰ ਕੇ ਨੁਕਸਾਨ ਪਹੁੰਚਾਇਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਸਭ ਤੋਂ ਪਹਿਲਾਂ ਬੁੱਤ ਦੇ ਕੋਲ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ 'ਚ ਮਾਹੌਲ ਗਰਮ ਹੋ ਗਿਆ ਹੈ, ਜਿਸ ਕਾਰਨ ਭਾਰੀ ਪੁਲਸ ਫੋਰਸ ਵੀ ਤਾਇਨਾਤ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
ਇਸ ਘਟਨਾ 'ਤੇ ਦਲਿਤ ਭਾਈਚਾਰੇ ਵਿੱਚ ਰੋਸ ਹੈ। ਅੱਜ ਸੋਮਵਾਰ ਨੂੰ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਦੁਕਾਨਦਾਰਾਂ ਨੇ ਇਸ ਘਟਨਾ ਦੇ ਵਿਰੋਧ ਵਿੱਚ ਵਾਲ ਸਿਟੀ ਮਾਰਕੀਟ ਵੀ ਬੰਦ ਰੱਖੀ ਹੈ। ਹਾਲਾਂਕਿ, ਸਕੂਲ ਅਤੇ ਕਾਲਜ ਖੁੱਲੇ ਹਨ। ਇਹ ਘਟਨਾ ਹੈਰੀਟੇਜ ਸਟਰੀਟ 'ਤੇ ਵਾਪਰੀ, ਜੋ ਕਿ ਪੁਲਿਸ ਸਟੇਸ਼ਨ ਤੋਂ ਲਗਭਗ 150 ਮੀਟਰ ਦੀ ਦੂਰੀ 'ਤੇ ਹੈ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ ਹੈ, ਜੋ ਕਿ ਧਰਮਕੋਟ, ਮੋਗਾ ਦਾ ਰਹਿਣ ਵਾਲਾ ਹੈ।। ਏ. ਆਈ. ਜੀ. ਜਗਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਫੜ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਮੂਰਤੀ ਤੋੜਨ ਦੀ ਕੋਸ਼ਿਸ਼ ਕਿਉਂ ਕੀਤੀ। ਉਕਤ ਘਟਨਾ ਸਬੰਧੀ ਆਗੂ ਆਪੋ-ਆਪਣੇ ਪ੍ਰਤੀਕਰਮ ਦੇ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਵਿਰਾਸਤੀ ਗਲੀ ਹੋਣ ਕਾਰਨ ਇੱਥੇ ਲੋਕਾਂ ਦੀ ਆਵਾਜਾਈ ਰਹਿੰਦੀ ਸੀ। ਜਦੋਂ ਲੋਕਾਂ ਨੇ ਇਸ ਨੌਜਵਾਨ ਨੂੰ ਬੁੱਤ 'ਤੇ ਹਥੌੜੇ ਨਾਲ ਮਾਰਦੇ ਦੇਖਿਆ ਤਾਂ ਉਸ ਨੂੰ ਹੇਠਾਂ ਆਉਣ ਲਈ ਕਿਹਾ ਪਰ ਉਸ ਨੇ ਉੱਪਰ ਬੈਠੇ ਲੋਕਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਹੇਠਾਂ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਹੇਠਾਂ ਉਤਰਿਆ ਅਤੇ ਉਥੇ ਖੜ੍ਹੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਫੜ ਲਿਆ।ਫਿਲਹਾਲ ਪੁਲਸ ਉਸ ਨੂੰ ਥਾਣੇ ਲੈ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਪ੍ਰਕਾਸ਼ ਵਾਸੀ ਧਰਮਕੋਟ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਖੁਦ ਦਲਿਤ ਭਾਈਚਾਰੇ ਦਾ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ-ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
NEXT STORY