ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਰਹੇ ਨਗਰ ਕੀਰਤਨ ਲਈ 508 ਸਿੱਖ ਸ਼ਰਧਾਲੂਆਂ ਦਾ ਜਥਾ ਕੱਲ ਪਾਕਿਸਤਾਨ ਲਈ ਰਵਾਨਾ ਹੋਵੇਗਾ। ਐੱਸ.ਜੀ.ਪੀ.ਸੀ. ਵਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਲਗਵਾ ਕੇ ਪਾਸਪੋਰਟ ਦੇ ਦਿੱਤੇ ਗਏ ਹਨ। ਇਹ ਜਥਾ ਨੂੰ 1 ਅਗਸਤ ਨੂੰ ਨਗਰ ਕੀਰਤਨ ਨਾਲ ਮੁੜ ਭਾਰਤ 'ਚ ਦਾਖਲ ਹੋਵੇਗਾ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵਲੋਂ ਕੁਲ 550 ਵੀਜੇ ਅਪਲਾਈ ਕੀਤੇ ਗਏ ਸਨ, ਜਿਨ੍ਹਾਂ 'ਚੋਂ 508 ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਮਿਲੀ ਹੈ।
ਵੀਜਾ ਮਿਲਣ ਤੋਂ ਬਾਅਦ ਸਿੱਖ ਸ਼ਰਧਾਲੂ ਕਾਫੀ ਉਤਸ਼ਾਹਿਤ ਤੇ ਖੁਸ਼ ਨਜ਼ਰ ਆਏ। ਉਨ੍ਹਾਂ ਖੁਦ ਨੂੰ ਵਡਭਾਗਾ ਦੱਸਿਆ ਜੋ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਨਕਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ 5 ਤਖਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਸੰਗਤਾਂ ਵਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ।
ਪ੍ਰਸ਼ਾਸਨਿਕ ਲਾਪ੍ਰਵਾਹੀ : ਬਠਿੰਡਾ ਦੇ ਗੋਦਾਮਾਂ 'ਚ ਪਈ ਕਰੋੜਾਂ ਦੀ ਕਣਕ ਹੋਈ ਮਿੱਟੀ (ਵੀਡੀਓ)
NEXT STORY