ਅੰਮ੍ਰਿਤਸਰ (ਸੁਮਿਤ ਖੰਨਾ) : ਯੂਕ੍ਰੇਨ ਤੋਂ ਆਏ ਚਾਰ ਵਿਦਿਆਰਥੀਆਂ ਨੇ ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਸਿੱਖ ਧਰਮ ਨੂੰ ਅਪਣਾਇਆ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਿੰਘ ਸਜੇ। ਕਰੀਬ ਇਕ ਮਹੀਨਾ ਪਹਿਲਾਂ ਇਹ ਚਾਰ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਸਨ ਤੇ ਇਨ੍ਹਾਂ ਨੇ ਸਿੱਖ ਧਰਮ ਬਾਰੇ ਜਾਨਣ ਦੀ ਇੱਛਾ ਜਾਹਿਰ ਕੀਤੀ। ਇਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਸਕਾਲਰਾਂ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਦੇ ਅਧਿਆਪਕਾਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸਿੱਖ ਧਰਮ ਬਾਰੇ ਜਾਨਣ ਮਗਰੋਂ ਇਨ੍ਹਾਂ ਨੇ ਖੁਦ ਅੰਮ੍ਰਿਤ ਛਕਣ ਦੀ ਇੱਛਾ ਜਾਹਰ ਕੀਤੀ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਕੇ ਅੰਮ੍ਰਿਤਪਾਨ ਕੀਤਾ। ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਪੰਥਕ ਪਰਿਵਾਰ ਦਾ ਅੰਗ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
2 ਬਜ਼ੁਰਗ ਡੇਢ ਸਾਲ ਤੋਂ ਬੱਚੀ ਦਾ ਕਰ ਰਹੇ ਸਨ ਸਰੀਰਕ ਸ਼ੋਸ਼ਣ, ਪੁਲਸ ਨੇ ਕੀਤਾ ਗ੍ਰਿਫਤਾਰ (ਵੀਡੀਓ)
NEXT STORY