ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੀ ਰੈਲੀ ਦੌਰਾਨ ਇਕ ਨੌਜਵਾਨ ਵਲੋਂ ਆਪਣੀ ਡੱਬ 'ਚੋਂ ਪਿਸਤੌਲ ਕੱਢ ਕੇ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਹੋ ਰਹੀ ਇਸ ਵੀਡੀਓ 'ਚ ਗੋਲੀਆਂ ਚਲਾਉਣ ਵਾਲਾ ਨੌਜਵਾਨ ਸਫੈਦ ਰੰਗ ਦੀ ਗੱਡੀ 'ਚ ਬੈਠ ਕੇ ਰੈਲੀ ਨਾਲ ਜਾ ਰਿਹਾ ਹੈ ਅਤੇ ਇਕ ਜਗ੍ਹਾ 'ਤੇ ਗੱਡੀ ਨੂੰ ਰੋਕ ਕੇ ਲਗਾਤਾਰ ਹਵਾਈ ਫਾਇਰ ਕਰਦਾ ਨਜ਼ਰ ਆ ਰਿਹਾ ਹੈ।
ਇਸ ਮਾਮਲੇ ਦੇ ਸਬੰਧ 'ਚ ਜਦੋਂ ਆਈ. ਟੀ. ਆਈ. ਕਾਲਜ ਦੇ ਪ੍ਰਧਾਨ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਐੱਸ. ਓ. ਆਈ. ਵਲੋਂ ਉਨ੍ਹਾਂ ਨੂੰ ਆਈ. ਟੀ. ਆਈ. ਦਾ ਉਪ ਪ੍ਰਧਾਨ ਅਤੇ ਸਾਹਿਲ ਨੂੰ ਪ੍ਰਧਾਨ ਬਣਾਇਆ ਗਿਆ ਹੈ। ਕਾਰ 'ਚ ਸਵਾਰ ਜੋ ਨੌਜਵਾਨ ਗੋਲੀਆਂ ਚਲਾ ਰਿਹਾ ਹੈ, ਉਹ ਉਸ ਨੂੰ ਨਹੀਂ ਜਾਣਦੇ। ਦੱਸ ਦੇਈਏ ਕਿ ਇਹ ਘਟਨਾ ਸੁਲਤਾਨਵਿੰਡ ਖੇਤਰ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਏ. ਡੀ. ਸੀ. ਪੀ. ਜਗਜੀਤ ਸਿੰਘ ਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਆਈ, ਵੀਡੀਓ ਦੇਖਣ ਤੋਂ ਬਾਅਦ ਪੁਲਸ ਇਸ 'ਤੇ ਬਾਰੀਕੀ ਨਾਲ ਜਾਂਚ ਕਰਵਾ ਰਹੀ ਹੈ।
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ (ਵੀਡੀਓ)
NEXT STORY