ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਵਿਖੇ ਅੱਜ ਘੱਲੂਘਾਰਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਇਥੇ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ ਜਾਵੇਗੀ। ਇਸ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪੁਲਸ, ਕਮਾਂਡੋ ਦਸਤਾ ਤੋਂ ਇਲਾਵਾ ਦਫ਼ਤਰੀ ਕਾਮਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਦੱਸ ਦੇਈਏ ਕਿ 6 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਉਥੇ ਵੱਖ -ਵੱਖ ਧਾਰਮਿਕ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੌਮ ਦੇ ਨਾਂ ਤੇ ਸੰਦੇਸ਼ ਦਿੱਤਾ ਜਾਂਦਾ ਹੈ।
ਕੇਂਦਰ ਦੇ ਰਵੱਈਏ 'ਤੇ ਅਫ਼ਸੋਸ ਜ਼ਾਹਰ ਕਰਦਿਆਂ ਬੋਲੇ ਕੈਪਟਨ, 'ਔਖੇ ਵੇਲੇ ਨਹੀਂ ਫੜ੍ਹੀ ਪੰਜਾਬ ਦੀ ਬਾਂਹ'
NEXT STORY