ਅੰਮ੍ਰਿਤਸਰ : ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੌਰਾਨ 18 ਗਦਰੀ ਸ਼ਹੀਦਾਂ ਦੀਆਂ ਤਸਵੀਰਾਂ ਤੋਂ ਅਰਦਾਸ ਉਪਰੰਤ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਸ਼ਖਸੀਅਤਾਂ ਵਲੋਂ ਕੀਤੀ ਗਈ ਹੈ।
ਇਸ ਮੌਕੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਗਦਰੀ ਬਾਬਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਕੈਨੇਡਾ ਤੋਂ ਐੱਮ.ਪੀ. ਸੁੱਖ ਧਾਲੀਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਉਪਰਾਲੇ ਦਾ ਧੰਨਵਾਦ ਕੀਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਗਦਰੀ ਬਾਬਿਆਂ ਦੀ ਮਹਾਨ ਸ਼ਹਾਦਤ ਤੋਂ ਜਾਣੂ ਹੋ ਸਕੇਗੀ।
'ਪਰਮਿੰਦਰ ਢੀਂਡਸਾ' ਦੀ ਮਨਪ੍ਰੀਤ ਬਾਦਲ ਨੂੰ ਸਲਾਹ, 'ਅਫਸਰਾਂ ਨੂੰ ਖਿੱਚ ਕੇ ਰੱਖੋ'
NEXT STORY