ਅੰਮ੍ਰਿਤਸਰ (ਸੁਮਿਤ ਖੰਨਾ) : ਦੇਸ਼ 'ਚ ਭਰ 'ਚ ਅੱਜ ਧਾਰਮਿਕ ਸਥਾਨ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਦਰਬਾਰ ਸਾਹਿਬ 'ਚ ਸੰਗਤਾਂ ਦਰਸ਼ਨ-ਦੀਦਾਰੇ ਕਰਨ ਲਈ ਪਹੁੰਚ ਰਹੀਆਂ ਹਨ। ਕੋਰੋਨਾ ਵਾਇਰਸ ਦੇ ਖੌਫ ਕਾਰਨ ਅੱਜ ਬਹੁਤ ਹੀ ਘੱਟ ਗਿਣਤੀ 'ਚ ਸੰਗਤਾਂ ਇਥੇ ਪੁੱਜ ਰਹੀਆਂ ਹਨ।
ਐੱਸ.ਜੀ.ਪੀ. ਸੀ. ਵਲੋਂ ਸੰਗਤਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਬੋਰਡ ਵੀ ਲਗਾਏ ਹਨ, ਜਿਨ੍ਹਾਂ 'ਚ ਸਮਾਜਿਕ ਦੂਰੀ, ਦਰਸ਼ਨ ਕਰਨ ਲਈ ਜਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਹੱਥ ਧੋਣ ਤੇ ਸੈਨੇਟਾਈਜ਼ ਕਰਨ ਬਾਰੇ ਕਿਹਾ ਗਿਆ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਸੰਗਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ 'ਚ ਕੋਰੋਨਾ ਵਾਇਰਸ ਤੋਂ ਪ੍ਰਵੇਜ਼ ਲਈ ਸਾਰੇ ਨਿਯਮਾਂ ਦੀ ਸਹੀ ਤਰ੍ਹਾਂ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਕਾਰਨ ਲਾਗੂ ਤਾਲਾਬੰਦੀ 'ਚ ਅੱਜ ਤੋਂ ਹੋਰ ਢਿੱਲ ਦੇ ਦਿੱਤੀ ਗਈ ਹੈ। ਇਸ ਤਹਿਤ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਕੋਵਿਡ-19 ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧ ਕਮੇਟੀਆਂ ਵਲੋਂ ਸਾਰੇ ਪ੍ਰਬੰਧ ਕੀਤੇ ਹਏ ਹਨ। ਗੁਰਦੁਆਰਿਆਂ ਦੇ ਮੁੱਖ ਗੇਟਾਂ 'ਤੇ ਸੈਨੇਟਾਈਜ਼ ਮਸ਼ੀਨਾਂ ਦਾ ਪ੍ਰਬੰਧ ਤੀਚਾ ਗਿਆ ਹੈ। ਸੰਗਤ ਵਲੋਂ ਵੀ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਪਟਿਆਲਾ ਦੇ ਵਸਨੀਕ ਵੀ ‘ਕੈਪਟਨ ਨੂੰ ਪੁੱਛੋ’ ਲਾਈਵ ਪ੍ਰੋਗਰਾਮ ’ਚ ਹੋਏ ਰੂ-ਬ-ਰੂ
NEXT STORY