ਅੰਮਿ੍ਰਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 1604 ਈਸਵੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦਿਵਸ ਮੌਕੇ ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮੇ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ’ਚ ਸੁਸ਼ੋਭਿਤ ਕੀਤਾ।

ਇਸ ਦੌਰਾਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਮਾਹੌਲ ਨੂੰ ਖੂਬਸੂਰਤ ਬਣਾ ਰਹੀ ਸੀ। ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ। ਸੰਗਤਾਂ ਵਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ।
ਨਗਰ ਕੀਰਤਨ ਦੇ ਸਾਰੇ ਰਸਤੇ ’ਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਤੋਂ ਇਲਾਵਾ ਸ਼ਰਧਾਲੂਆਂ ਨੇ ਕਿਹਾ ਕਿ ਅੱਜ ਉਹ ਇਸ ਅਲੌਕਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤੇ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਬੇਅਦਬੀ ਮਾਮਲਿਆਂ ’ਚ ਜਾਂਚ ਏਜੰਸੀਆਂ ਦੀ ਢਿੱਲ-ਮੱਠ ਸਿੱਖ ਸੰਗਤ ਨਾਲ ਧ੍ਰੋਹ : ‘ਆਪ’
NEXT STORY