ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ 'ਚ ਕਰਫਿਊ ਹਟਣ ਤੋਂ ਬਾਅਦ ਸ੍ਰੀ ਦਰਬਾਰ 'ਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ। ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤ ਵਲੋਂ ਸੋਸ਼ਲ ਡਿਸਟੈਂਸ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲੇ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਆਇਆ ਸਾਹਮਣੇ

ਇਸ ਸਬੰਧੀ ਗੱਲਬਾਤ ਕਰਦਿਆ ਐੱਸ.ਜੀ.ਪੀ.ਸੀ. ਦੇ ਚੀਫ ਸੈਕਟਰੀ ਰੂਪ ਸਿੰਘ ਨੇ ਦੱਸਿਆ ਕਿ ਸੰਗਤ ਦੀ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ 'ਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਨਾਲੋਂ ਬਹੁਤ ਘੱਟ ਗਿਣਤੀ 'ਚ ਸੰਗਤ ਇਥੇ ਪਹੁੰਚ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ 'ਚ ਸਿਰਫ ਉਹ ਹੀ ਸੰਗਤ ਪਹੁੰਚ ਰਹੀ ਹੈ, ਜਿਨ੍ਹਾਂ ਦੇ ਕਰਫਿਊ ਪਾਸ ਬਣੇ ਹੋਏ ਹਨ। ਇਥੇ ਸੰਗਤ ਵਲੋਂ ਵੀ ਸੋਸ਼ਲ ਡਿਸਟੈਂਸ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਸੰਗਤਾਂ ਦੀ ਗਿਣਤੀ 'ਚ ਵਾਧਾ ਹੁੰਦਾ ਹੈ ਤਾਂ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਿਆਰ ਹੈ।

ਨੌਕਰੀ ਦਵਾਉਣ ਦਾ ਝਾਂਸਾ ਦੇ ਕੇ 2 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ
NEXT STORY