ਅੰਮਿ੍ਰਤਸਰ: ਕੜਾਕੇ ਦੀ ਠੰਡ ਦੇ ਬਾਵਜੂਦ ਨਵੇਂ ਸਾਲ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਨ। ਇਸ ਮੌਕੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ। ਇਸ ਉਪਰੰਤ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤਾ। ਸਾਲ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਤਮਿਕ ਬਲ ਪ੍ਰਾਪਤ ਕੀਤਾ ਤੇ ਆਤਮਿਕ ਸ਼ਾਂਤੀ ਹਾਸਲ ਕੀਤੀ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸੁੱਖਾ ਲੰਮਾ ਗੈਂਗ ਦੇ ਦੋ ਮੈਂਬਰ ਗਿਰਫ਼ਤਾਰ
ਇਸ ਦੌਰਾਨ ਵੱਡੀ ਗਿਣਤੀ ’ਚ ਜਨਾਨੀਆਂ ਤੇ ਬੱਚੇ ਅਤੇ ਬਜ਼ੁਰਗ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੱਥਾ ਟੇਕਣ ਲਈ ਸਾਲ ਦੇ ਪਹਿਲੇ ਦਿਨ ਆਏ ਸ਼ਰਧਾਲੂਆਂ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹੋਏ ਸਨ। ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਗੁਰੂ ਘਰ ’ਚ ਹਾਜ਼ਰੀ ਭਰ ਕੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਇਹ ਵੀ ਪੜ੍ਹੋ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ
ਨਵੇਂ ਸਾਲ ਦੇ ਪਹਿਲੇ ਦਿਨ ਨਾਭਾ 'ਚ ਪਈ ਸੰਘਣੀ ਧੁੰਦ, ਵਾਹਨ ਚਾਲਕਾਂ ਨੂੰ ਹੋਈ ਪਰੇਸ਼ਾਨੀ
NEXT STORY