ਅੰਮ੍ਰਿਤਸਰ (ਅਨਜਾਣ) : ਅੱਤ ਦੀ ਗਰਮੀ ਤੇ ਕੋਰੋਨਾ ਦੇ ਪ੍ਰਕੋਪ ਕਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੰਗਤਾਂ ਦੀ ਆਮਦ ਨਾ-ਮਾਤਰ ਦੇ ਬਰਾਬਰ ਹੀ ਰਹੀ। ਅੰਮ੍ਰਿਤ ਵੇਲੇ ਤੋਂ ਸਾਰਾ ਦਿਨ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਤਿਨ ਪਹਿਰੇ ਦੀਆਂ ਸੰਗਤਾਂ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਰਾਗੀ ਸਿੰਘਾਂ ਤੇ ਸੇਵਾਦਾਰਾਂ ਨੇ ਮਿਲ ਕੇ ਨਿਭਾਈ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਆਰੰਭਤਾ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਨਹਿਰੀ ਪਾਲਕੀ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਮੁਖ ਵਾਕ ਲਿਆ ਗਿਆ, ਜਿਸ ਦੀ ਕਥਾ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਸੰਗਤਾਂ ਨੇ ਲੰਗਰ ਦੀ ਸੇਵਾ ਦੇ ਨਾਲ-ਨਾਲ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਵੀ ਕੀਤੀ।
ਇਹ ਵੀ ਪੜ੍ਹੋਂ : ਪੰਜਾਬ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਹੁਣ 2 ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਗ੍ਰੰਥੀ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੁਖ ਵਾਕ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਅਰਦਾਸ ਕੀਤੀ ਗਈ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਗੇ ਅਰਦਾਸ ਕਰਕੇ ਵਿਸ਼ਵ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਬੇਨਤੀ ਕੀਤੀ ਗਈ। ਗ੍ਰੰਥੀ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਰਬੱਤ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਤੇ ਦੁੱਖਾਂ ਦੇ ਹਰਨ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ 'ਚ ਜੁੜਨ ਲਈ ਪ੍ਰੇਰਿਆ।
ਇਹ ਵੀ ਪੜ੍ਹੋਂ : ਨਿਊਡ ਤਸਵੀਰਾਂ ਸਾਝੀਆਂ ਕਰ ਸੁਰਖੀਆਂ ਬਿਟੋਰਨ ਵਾਲੀ ਇਹ ਰੈਸਲਰ ਇਕ ਹੋਰ ਤਸਵੀਰ ਕਰਕੇ ਮੁੜ ਚਰਚਾ 'ਚ
ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਆਰੰਭੇ ਸ੍ਰੀ ਅਖੰਡਪਾਠ ਸਾਹਿਬ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡਪਾਠ ਸਾਹਿਬ ਜੀ ਦੀ ਆਰੰਭਤ ਕੀਤੀ ਗਈ। ਆਰੰਭਤਾ ਸਮੇਂ ਗ੍ਰੰਥੀ ਸਿੰਘ ਵਲੋਂ ਹੁਕਮਨਾਮਾ ਲੈਣ ਉਪਰੰਤ ਭਾਈ ਗੁਰਸੇਵਕ ਸਿੰਘ ਨੇ ਅਰਦਾਸ ਕੀਤੀ। ਇਸ ਅਖੰਡਪਾਠ ਸਾਹਿਬ ਦੇ ਭੋਗ 16 ਜੁਲਾਈ ਵੀਰਵਾਰ ਸੰਗਰਾਂਦ ਵਾਲੇ ਦਿਨ ਸਵੇਰੇ 9-30 ਵਜੇ ਪਾਏ ਜਾਣਗੇ ਤੇ ਭਾਈ ਤਾਰੂ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਜਾਵੇਗਾ।
ਪੰਜਾਬ 'ਚ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਹੁਣ 2 ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ
NEXT STORY