ਅੰਮ੍ਰਿਤਸਰ : ਅੱਜ ਦੇ ਸਮੇਂ ਵਿਚ ਟਿਕ-ਟਾਕ 'ਤੇ ਵੀਡੀਓਜ਼ ਬਣਾਉਣ ਦਾ ਟਰੈਂਡ ਕਾਫ਼ੀ ਚੱਲ ਰਿਹਾ ਹੈ। ਇਸੇ ਤਰ੍ਹਾਂ ਇਕ ਕੁੜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਪੰਜਾਬੀ ਗਾਣੇ 'ਤੇ ਟਿਕ-ਟਾਕ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕੁੱਝ ਲੋਕਾਂ ਨੇ ਵੀਡੀਓ 'ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਵੀ ਕੀਤੀਆਂ ਸਨ।
ਹੁਣ ਉਸ ਕੁੜੀ ਨੇ ਸੋਸ਼ਲ ਮੀਡਿਆ 'ਤੇ ਇਕ ਵੀਡੀਓ ਪੋਸਟ ਕਰਕੇ ਮੁਆਫ਼ੀ ਮੰਗੀ ਹੈ ਅਤੇ ਕਿਹਾ ਹੈ ਕਿ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਹ ਹੱਥ ਜੋੜ ਕੇ ਮੁਆਫ਼ੀ ਮੰਗਦੀ ਹੈ। ਇਸ ਵੀਡੀਓ 'ਚ ਕੁੜੀ ਨੇ ਕਿਹਾ ਕਿ ਉਹ ਇਸ ਗੱਲ ਤੋਂ ਅਣਜਾਣ ਸੀ ਕਿ ਪਰਿਕਰਮਾ 'ਚ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਹੈ, ਕਿਉਂਕਿ ਕਾਫੀ ਲੋਕ ਉਥੇ ਸੈਲਫੀਆਂ ਵੀ ਖਿੱਚ ਰਹੇ ਸਨ ਅਤੇ ਨਾ ਹੀ ਇਸ 'ਤੇ ਪਾਬੰਧੀ ਲਈ ਕੁੱਝ ਲਿੱਖ ਕੇ ਬੋਰਡ ਲਗਾਏ ਹੋਏ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਟਿਕ-ਟਾਕ ਵੀਡੀਓ ਬਣਾਉਣ ਵਾਲੀ ਕੁੜੀ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਨੋਟਿਸ ਲੈਂਦਿਆਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਕੈਪਟਨ ਦਾ ਵੱਡਾ ਐਲਾਨ, 'ਪੰਜਾਬ ਦੇ ਨੌਜਵਾਨਾਂ ਨੂੰ ਤਰੱਕੀ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਗਾਂ'
NEXT STORY