ਜਲੰਧਰ,(ਦੀਪਕ) : ਸੂਬੇ ਭਰ 'ਚ ਜਿਥੇ ਦੁਸਹਿਰੇ ਵਾਲੇ ਦਿਨ ਰਾਵਣ ਸਮੇਤ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ। ਉਥੇ ਹੀ ਅੰਮ੍ਰਿਤਸਰ 'ਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸ਼੍ਰੀ ਰਾਮ ਜੀ ਦੀ ਬੇਅਦਬੀ ਕੀਤੀ ਗਈ। ਸੋਸ਼ਲ ਮੀਡੀਆ 'ਤੇ ਉਕਤ ਘਟਨਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਕੁੱਝ ਲੋਕਾਂ ਵਲੋਂ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਯੂਥ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਸਰੀਨ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਥਾਣਾ ਨੰਬਰ 3 'ਚ ਉਕਤ ਸ਼ਰਾਰਤੀ ਅਨਸਰਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅੰਮ੍ਰਿਤਸਰ 'ਚ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਖਿਲਾਫ ਐਫ. ਆਈ. ਆਰ. ਦਰਜ ਕਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੁੱਝ ਸ਼ਰਾਰਤੀ ਅਨਸਰਾਂ ਦਾ ਕੰਮ ਹੈ, ਜੋ ਕਿ ਦੇਸ਼ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ਦੌਰਾਨ ਕਈ ਧਾਰਮਿਕ ਸੰਸਥਾਵਾਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ।
ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 353 ਨਵੇਂ ਮਾਮਲੇ ਆਏ ਸਾਹਮਣੇ, 13 ਦੀ ਮੌਤ
NEXT STORY