ਅੰਮ੍ਰਿਤਸਰ (ਸੁਮਿਤ ਖੰਨਾ) : ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਬਾਦਲ ਜੋੜੇ ਨੇ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਮਹਾਰਾਜ ਦਾ ਓਟ ਆਸਰਾ ਲੈ ਕੇ ਫਤਿਹ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਜਿਥੇ ਕੈਪਟਨ ਨੂੰ ਨਖਿੱਧ ਮੁੱਖ ਮੰਤਰੀ ਦੱਸਦੇ ਹੋਏ ਕਾਂਗਰਸ 'ਤੇ ਨਿਸ਼ਾਨੇ ਸਾਧੇ ਉਥੇ ਹੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਰਾਜਾ ਵੜਿੰਗ ਨੂੰ ਆਪਣਾ ਛੋਟਾ ਭਰਾ ਕਹਿੰਦੇ ਹੋਏ ਹਲਕੇ 'ਚ ਆਉਣ 'ਤੇ 'ਵੈੱਲਕਮ' ਕਿਹਾ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਭਾਜਪਾ ਵਲੋਂ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਚੋਣ ਮੈਦਾਨ 'ਚ ਉਤਾਰੇ ਜਾਣ ਨੂੰ ਸਹੀ ਕਰਾਰ ਦਿੰਦੇ ਹੋਏ ਸੁਨੀਲ ਜਾਖੜ ਨੂੰ ਲੰਮੇ ਹੱਥੀਂ ਲਿਆ ਤੇ ਸ਼ੇਰ ਸਿੰਘ ਘੁਬਾਇਆ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਘੁਬਾਇਆ ਦਾ ਭਰਾ ਸਾਡੇ ਨਾਲ ਹੈ।
ਅਕਾਲੀ ਦਲ ਵਲੋਂ ਚੋਣਾਂ 'ਚ ਸ਼੍ਰ੍ਰੋਮਣੀ ਕਮੇਟੀ ਦਾ ਪੈਸਾ ਵਰਤੇ ਜਾਣ ਦੇ ਦੋਸ਼ਾਂ ਨੂੰ ਗਲਤ ਦੱਸਦੇ ਹੋਏ ਸੁਖਬੀਰ ਬਾਦਲ ਨੇ ਸੁਖਪਾਲ ਖਹਿਰਾ 'ਤੇ ਵੀ ਨਿਸ਼ਾਨਾ ਸਾਧਿਆ।
ਪੰਜਾਬ 'ਚ ਚੋਣਾਂ ਲਈ ਨੀਮ ਫੌਜੀ ਬਲਾਂ ਦੀਆਂ 215 ਕੰਪਨੀਆਂ ਮਨਜ਼ੂਰ
NEXT STORY