ਅੰਮ੍ਰਿਤਸਰ (ਅਨਜਾਣ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬ ਨੂੰ ਵਿਸ਼ੇਸ਼ ਹਾਈਵੇ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਵਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਮਰਵਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾ ਸਦਕਾ ਸੜਕ ਟਰਾਂਸਪੋਰਟ ਤੇ ਰਾਜਮਾਰਗ, ਭਾਰਤ ਸਰਕਾਰ ਵਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਪਤਾ ਲੱਗਾ ਹੈ ਕਿ ਪੰਜਾਬ 'ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਪ੍ਰਾਪਤੀ ਦੀ ਸ਼ੁਰੂਆਤ ਹੋ ਗਈ ਹੈ। 700 ਕਿੱਲੋ ਮੀਟਰ ਦੀ ਸ਼ੁਰੂਆਤ ਪੱਛਮੀ ਜੈਸਪੁਰੀ (ਕੁੰਡਲੀ ਮਨੇਸਰ ਪਲਵਲ) ਐਕਸਪ੍ਰੈਸ ਵੇਅ ਜੈਸੋਰ ਖੇੜੀ ਦਿਲੀ ਵਿਚ, 400 ਕਿੱਲੋ ਮੀਟਰ ਲੰਬਾ ਪ੍ਰੋਜੈਕਟ ਇਹ ਸੜਕ ਪੰਜਾਬ ਦੇ 9 ਜ਼ਿਲ੍ਹਿਆਂ ਦੇ 255 ਪਿੰਡਾਂ 'ਚੋਂ ਲੰਘੇਗੀ। ਇਸ 'ਚ 100 ਕਿੱਲੋਮੀਟਰ ਦੀ ਅੰਮ੍ਰਿਤਸਰ ਐਕਸਪ੍ਰੈਸ ਵਾਈ ਸੰਪਰਕ ਵੀ ਸ਼ਾਮਲ ਹੈ। ਇਸ 'ਤੇ 25 ਹਜ਼ਾਰ ਕਰੋੜ ਰੁਪਏ ਖਰਚ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋਂ : 20 ਲੱਖ ਕਰੋੜ ਦਾ ਪੈਕੇਜ ਦੇਸ਼ਵਾਸੀਆਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਧੋਖਾ : ਵੇਰਕਾ
ਸੂਤਰਾਂ ਅਨੁਸਾਰ ਇਸ ਪ੍ਰੋਜੈਕਟ ਦੀ ਟੈਂਡਰਿੰਗ ਸਾਲ 2020 ਦੇ ਅੰਤ ਤੱਕ ਕੀਤੀ ਜਾਵੇਗੀ ਤੇ 2023 ਦੇ ਅੰਤ ਤੱਕ ਇਸ ਦੇ ਚਾਲੂ ਹੋਣ ਦੀ ਉਮੀਦ ਹੈ। ਮਰਵਾਹ ਨੇ ਕਿਹਾ ਕਿ ਦਿੱਲੀ ਕੱਟੜਾ ਅੰਮ੍ਰਿਤਸਰ ਹਾਈਵੇ ਵਪਾਰ ਦਾ ਇਕ ਨਵਾਂ ਮਾਡਲ ਹੈ ਤੇ ਇਸ ਦੇ ਨਾਲ ਪੰਜਾਬ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ 'ਚ ਆਉਣ ਵਾਲੇ ਟੂਰਿਸਟ ਵੀ ਵਧਣਗੇ ਤੇ ਐਕਸਪ੍ਰੈਸ ਵੇਅ ਦਿੱਲੀ ਤੋਂ ਅੰਮ੍ਰਿਤਸਰ ਦੀ ਦੂਰੀ ਨੂੰ 3 ਘੰਟੇ ਘਟਾ ਦੇਵੇਗਾ। ਜਿੱਥੇ ਇਸ ਨਾਲ ਵਪਾਰ ਵਧੇਗਾ ਓਥੇ ਹੀ ਐਕਸਪ੍ਰੈਸ ਹਾਈਵੇ ਸਿੱਖ ਧਰਮ ਅਸਥਾਨ ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਤਰਨ-ਤਾਰਨ ਤੇ ਸ੍ਰੀ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਜਿਹੇ ਮਹਾਨ ਅਸਥਾਨਾ ਨੂੰ ਵੀ ਆਪਸ 'ਚ ਜੋੜੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਗੋਇੰਦਵਾਲ ਸਾਹਿਬ ਨੂੰ ਵਪਾਰ ਦਾ ਮੁੱਖ ਕੇਂਦਰ ਬਣਾਇਆ ਸੀ ਜੋ ਸਮੇਂ ਦੀ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਨਸ਼ਟ ਹੋ ਗਿਆ ਤੇ ਹੁਣ ਇਸ ਐਕਸਪ੍ਰੈਸ ਹਾਈਵੇ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਇਹ ਇਕ ਵਪਾਰ ਦਾ ਨਵਾਂ ਮਾਡਲ ਸਾਬਤ ਹੋਵੇਗਾ ਤੇ ਕੌਮਾਂਤਰੀ ਵਪਾਰ (ਪਾਕਿਸਤਾਨ ਤੇ ਅਫਗਾਨਿਸਤਾਨ) ਮਜ਼ਬੂਤ ਹੋਣ ਦੀ ਆਸ ਹੈ। ਇਸ ਮੌਕੇ ਹਰਪਾਲ ਸਿੰਘ ਆਹਲੂਵਾਲੀਆ, ਚਰਨਜੀਤ ਸਿੰਘ ਪੂੰਜੀ, ਕਪਿਲ ਅਗਰਵਾਲ, ਪ੍ਰਵੀਨ ਗੁਪਤਾ ਤੇ ਐਮ ਐਮ ਗੋਇਲ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋਂ : ਗਲੀ 'ਚ ਜਾ ਰਹੀ ਕੁੜੀ ਨਾਲ ਹੈਵਾਨੀਅਤ, ਕੀਤਾ ਸਮੂਹਿਕ ਜਬਰ-ਜ਼ਿਨਾਹ
20 ਲੱਖ ਕਰੋੜ ਦਾ ਪੈਕੇਜ ਦੇਸ਼ਵਾਸੀਆਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਧੋਖਾ : ਵੇਰਕਾ
NEXT STORY