ਅੰਮ੍ਰਿਤਸਰ (ਗੁਰਪ੍ਰੀਤ) - ਪਾਕਿਸਤਾਨ ਫੇਰੀ ਨੂੰ ਲੈ ਕੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਵਾਦਾਂ 'ਚ ਘਿਰ ਗਏ ਹਨ। ਨਵਜੋਤ ਸਿੰਘ ਸਿੱਧੂ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀਆਂ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਮੁਲਾਕਾਤ ਹੋਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਧੂ 'ਤੇ ਨਿਸ਼ਾਨਾਂ ਵਿਨ੍ਹਿਆਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਪਾਕਿਸਤਾਨ ਵਲੋਂ ਰੋਜ਼ਾਨਾਂ ਪੰਜਾਬ 'ਚ ਨਸ਼ੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਸਿੱਧੂ ਦੇ ਹਲਕੇ 'ਚ ਅੱਤਵਾਦੀ ਹਮਲਾ ਹੋਇਆ ਸੀ ਉਸ ਦੇ ਸਬੰਧ ਵੀ ਗੋਪਾਲ ਚਾਵਲਾ ਨਾਲ ਸੀ।
ਇਸ ਦੌਰਾਨ ਉਨ੍ਹਾਂ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਪੰਜਾਬ ਦੇ ਲੋਕਾਂ ਨਾਲ ਹਨ ਜਾਂ ਭਾਰਤ ਵਿਰੋਧੀਆਂ ਹਨ। ਇਸ ਉਪਰੰਤ ਜਦੋਂ ਸੁਖਬੀਰ ਕੋਲੋਂ ਲੌਂਗੋਵਾਲ ਦੀ ਤਸਵੀਰ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਹ ਕਿਹਾ ਕਿ ਉਹ ਪਾਕਿਸਤਾਨ ਦੇ ਸਟੇਟ ਗੈਸਟ ਹਨ ਤੇ ਗੱਲ ਨੂੰ ਗੋਲ-ਮਾਲ ਕਰਦੇ ਹੋਏ ਨਜ਼ਰ ਆਏ।
ਨਵਜੋਤ ਸਿੱਧੂ ਦੇ ਹੱਕ 'ਚ ਨਿਤਰੇ ਜਾਖੜ, ਦਿੱਤਾ ਵੱਡਾ ਬਿਆਨ
NEXT STORY